Monday, July 14, 2025
Breaking News

ਕੈਂਪਾਂ ‘ਚ ਪ੍ਰਾਪਤ ਸ਼ਿਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਟੌਂਗ

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਟੌਂਗ ‘ਚ ਲੱਗੇ ਕੈਂਪ ਦਾ ਕੀਤਾ ਨਿਰੀਖਣ

ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।
ਇਹ ਪ੍ਰਗਟਾਵਾ ਬਾਬਾ ਬਕਾਲਾ ਹਲਕੇ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਟੌਂਗ ਵਿਖੇ ਲਗਾਏ ਗਏ ਕੈਂਪ ਦਾ ਨਿਰੀਖਣ ਕਰਨ ਉਪਰੰਤ ਕੀਤਾ।ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਇਸ ਲਈ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਹ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ‘ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਵਿਧਾਇਕ ਟੌਂਗ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …