Sunday, July 19, 2026

ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਪ੍ਰਕਾਸ਼ ਪੁਰਬ ਮਨਾਇਆ

PPN2912201413

ਛੇਹਰਟਾ, 29 ਦਸੰਬਰ ( ਕੁਲਦੀਪ ਸਿੰਘ ਨੋਬਲ) ਸਥਾਨਕ ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਡਾ. ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਕ੍ਰਿਸ਼ਨ ਨਗਰ ਕਾਲੇ ਰੋਡ ਛੇਹਰਟਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਉਪਰੰਤ ਭਾਈ ਹਰਜੀਤ ਸਿੰਘ ਤੇ ਭਾਈ ਪ੍ਰਭ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਤਰਲੋਚਨ ਸਿੰਘ ਘਈ ਨੇ ਕਿਹਾ ਕਿ ਅੱਜ ਉਸ ਸਾਹਿਬੇ-ਕਮਾਲ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਹੈ। ਜਿਨ੍ਹਾਂ ਨੇ ਕੌਮ ਤੋਂ ਸਰਬੰਸ ਦਾਨ ਕੀਤਾ ਤੇ ਖ਼ਾਲਸਾ ਪੰਥ ਸਾਜਿਆ ਅਤੇ ਛੋਟੀ ਉਮਰ ਵਿਚ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਹਿੰਦੂ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸੀਸ ਦੇਣ ਲਈ ਭੇਜਿਆ। ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚਲਦੇ ਹੋਏ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਨਣਾ ਚਾਹੀਦਾ ਹੈ।ਇਸ ਮੌਕੇ ਫ਼੍ਰੀ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਡਾ. ਦਲਜੀਤ ਸਿੰਘ, ਡਾ. ਮੰਗਤ ਸਿੰਘ, ਡਾ. ਰਘਬੀਰ ਸਿੰਘ ਅਤੇ ਡਾ. ਗੁਰਮੀਤ ਸਿੰਘ ਨੇ ਮਰੀਜ਼ਾਂ ਦਾ ਚੈਕਅੱਪ ਕਰਕੇ ਫ਼੍ਰੀ ਦਵਾਈਆਂ ਵੀ ਦਿੱਤੀਆਂ।ਇਸ ਮੌਕੇ ਮਾਸਟਰ ਮੰਗਤ ਸਿੰਘ, ਪ੍ਰੇਮ ਸਿੰਘ, ਨਰਿੰਜਨ ਸਿੰਘ, ਕੈਪਟਨ ਕੁਲਵਿੰਦਰ ਸਿੰਘ, ਗੁਰਬਚਨ ਸਿੰਘ ਵਡਾਲੀ, ਹਰਭਜਨ ਸਿੰਘ, ਲਖਵਿੰਦਰ ਸਿੰਘ ਘਈ, ਨੱਥਾ ਸਿੰਘ, ਬੀਬੀ ਦਵਿੰਦਰ ਕੌਰ, ਹਰਬੀਰ ਸਿੰਘ, ਜਗਤਾਰ ਸਿੰਘ, ਪ੍ਰੇਮ ਸਿੰਘ ਨਰੈਣਗੜ੍ਹ, ਜਸਬੀਰ ਸਿੰਘ ਮੱਲੀ, ਹੀਰਾ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply