Sunday, July 7, 2024

ਸਰਕਾਰੀ ਸੀਨੀ. ਸੈਕੰ. ਸਕੂਲ ਮਾਹਣਾ ਸਿੰਘ ਰੋਡ ਸਕੂਲ ਨੂੰ ਜਿਲ੍ਹੇ ਦੇ ਸਭ ਤੋਂ ਵਧੀਆ ਸਕੂਲ ਚੁਣੇ ਜਾਣ ‘ਤੇ ਡਾ. ਨਿੱਜ਼ਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਾਲੀ ਸਰਕਾਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਵਿੱਚ ਪੰਜਾਬ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ।ਇਸੇ ਹੀ ਸੁਪਨੇ ਨੂੰ ਸਾਕਾਰ ਕਰਦੇ ਹੋਏ ਪੰਜਾਬ ਵਿੱਚ ਜਿੱਥੇ ਸਿੱਖਿਆ ਖੇਤਰ ਵਿੱਚ ਨਵੇਂ ਸਰਕਾਰੀ ਸਕੂਲ ਉਸਾਰੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਵੀ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕੀਤਾ।
ਡਾ. ਨਿੱਜਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦੀ ਅੰਮ੍ਰਿਤਸਰ ਜਿਲ੍ਹੇ ਦੇ ਸਭ ਤੋਂ ਵਧੀਆ ਸਕੂਲ ਵੱਜੋਂ ਚੋਣ ਹੋਈ ਹੈ, ਜੋ ਕਿ ਉਹਨਾਂ ਲਈ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚੋਂ ਕੁੱਲ 69 ਸਕੂਲ ਇਸ ਐਵਾਰਡ ਲਈ ਚੁਣੇ ਗਏ ਹਨ।ਜਿਨ੍ਹਾਂ ਵਿੱਚੋਂ ਇੱਕ ਸਕੂਲ ਉਹਨਾਂ ਦੇ ਹਲਕੇ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਵੀ ਹੈ।ਸਕੂਲ਼ ਨੂੰ ਸਿੱਖਿਆ ਵਿਭਾਗ ਵਲੋਂ 10 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਪ੍ਰਾਪਤ ਹੋਵੇਗੀ। ਡਾ. ਨਿੱਜ਼ਰ ਦੁਆਰਾ ਸਕੂਲ ਪ੍ਰਿੰਸੀਪਲ ਪਰਵਿੰਦਰ ਸਿੰਘ ਅਤੇ ਸਮੂਹ ਸਟਾਫ ਨੂੰ ਇਸ ਗੱਲ ਦੀ ਵਧਾਈ ਦਿੱਤੀ ਅਤੇ ਉਹਨਾਂ ਦੇ ਕੰਮ ਦੀ ਸਰਾਹਣਾ ਕੀਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …