Thursday, December 26, 2024

ਮਨਰੇਗਾ ਮਜ਼ਦੂਰਾਂ ਨੇ ਫੂਕੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਅਰਥੀ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ‘ਤੇ ਮਨਰੇਗਾ ਮਜ਼ਦੂਰਾਂ ਵਲੋਂ ਖਨੌਰੀ ਬਾਰਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ, ਹਰੀ ਰਾਮ ਭੱਟੀ, ਸਿਕੰਦਰ ਬਖ਼ਸ਼ ਮੰਡ ਚੌਂਤਾ, ਰੂਪ ਲਾਲ ਮਿਆਣੀ, ਅਮਰੀਕ ਸਿੰਘ ਸ਼ੇਰਪੁਰ ਤੋਂ ਇਲਾਵਾ ਮਨਰੇਗਾ ਮਜ਼ਦੂਰ ਭੈਣਾਂ ਅਤੇ ਵੀਰ ਹਾਜ਼ਰ ਸਨ।
ਕਿਰਤੀਆਂ ਨੂੰ ਸੰਬੋਧਨ ਕਰਦਿਆਂ ਟਰੇਡ ਯੂਨੀਅਨਜ਼ ਆਗੂ ਸਾਥੀ ਅਮਰਨਾਥ ਕੂੰਮਕਲਾਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣੇ ਦੀ ਭਾਜਪਾ ਸਰਕਾਰ ਦੀਆਂ ਪੰਜਾਬ ਅਤੇ ਕਿਸਾਨ ਵਿਰੋਧੀ, ਮਜ਼ਦੂਰ ਮਾਰੂ ਨੀਤੀਆਂ ਦੀ ਵਿਆਖਿਆ ਕਰਦੇ ਹੋਏ ਕਿਹਾ ਕਿ ਕਿਸਾਨੀ ਘੋਲ ਦੇ ਸ਼ਹੀਦਾਂ ਦੀ ਕਤਾਰ ਲੰਬੀ ਹੁੰਦੀ ਜਾ ਰਹੀ ਹੈ ਅਤੇ ਸ਼ਹੀਦਾਂ ਦਾ ਡੁੱਲਿਆ ਸੂਹਾ ਖੂਨ ਨਵਾਂ ਰੰਗ ਅਤੇ ਨਵੀਂ ਸਵੇਰ ਲਿਆਵੇਗਾ।
ਉਨ੍ਹਾਂ ਸ਼ਹੀਦ ਸਾਥੀ ਸ਼ੁੱਭਕਰਨ ਸਿੰਘ ਨੂੰ ਦੋ ਮਿੰਟ ਮੋਨ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚਾ ਅਤੇ ਸੰਘਰਸ਼ ਕਰ ਰਹੇ ਆਗੂਆਂ ਨਾਲ ਬੈਠ ਕੇ ਗੱਲ ਕਰੇ, ਸ਼ੁੁੱਭਕਰਮਨ ਸਿੰਘ ਦੇ ਕਾਤਲਾਂ ‘ਤੇ ਧਾਰਾ 302 ਤਹਿਤ ਮੁਕੱਦਮਾ ਦਰਜ਼ ਕੀਤਾ ਜਾਵੇ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …