ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਲਿਟਰੇਰੀ ਕਲੱਬ ਦੇ ਮੈਂਬਰਾਂ ਵੱਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅੰਤਰਰਾਸ਼ਟਰੀ
ਮਾਂ-ਬੋਲੀ ਦਿਵਸ ਮਨਾਇਆ ਗਿਆ।ਪੰਜਾਬੀ ਲਿਟਰੇਰੀ ਕਲੱਬ ਦੇ ਉਘੇ ਅਧਿਆਪਕ ਨੇ ਇਸ ਵਿਸ਼ੇ `ਤੇ ਜ਼ੋਰ ਦਿੱਤਾ ਕਿ ‘ਬਹੁ-ਭਾਸ਼ੀ ਸਿੱਖਿਆ ਪੁਸ਼ਤੈਨੀ ਸਿੱਖਿਆ’ ਦਾ ਇੱਕ ਥੰਮ੍ਹ ਹੈ।ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਅਤੇ ਮਾਂ ਬੋਲੀ ਲਈ ਪਿਆਰ ਪੈਦਾ ਕਰਨ ਬਾਰੇ ਜਾਗਰੂਕਤਾ ਨੂੰ ਅੱਗੇ ਵਧਾਇਆ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਲੁਪਤ ਹੋ ਰਹੀਆਂ ਅਤੇ ਦੇਸੀ ਭਾਸ਼ਾਵਾਂ ਨੂੰ ਬਚਾਉਣ ਦੀ ਲੋੜ ਦਾ ਸੁਨੇਹਾ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਸੰਬੋਧਨ ‘ਚ ਮਾਤ ਭਾਸ਼ਾ ਨੂੰ ਸਮਝ ਅਤੇ ਸੰਚਾਰ ਦੇ ਇੱਕ ਮੁੱਖ ਸਾਧਨ ਵਜੋਂ ਪਿਆਰ ਕਰਨ ਦੀ ਲੋੜ `ਤੇ ਜ਼ੋਰ ਦਿੱਤਾ।
Check Also
ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ
ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …
Punjab Post Daily Online Newspaper & Print Media