ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪਿੱਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ, ਜਿਸ ਕਰਕੇ ਸਾਰੀਆਂ
ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ।ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ, ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅੱਜ ਅਜਨਾਲਾ ਹਲਕੇ ਵਿੱਚ ਪੇਂਡੂ ਲਿੰਕ ਸੜ੍ਹਕਾਂ ਦੀ ਖਾਸ ਮੁਰੰਮਤ ਦਾ ਨੀਂਹ ਪੱਥਰ ਰੱਖਣ ਪਿਛੋਂ ਕੀਤਾ।ਉਨਾਂ ਦੱਸਿਆ ਕਿ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਬੋਰਡ ਦੀਆਂ ਦੋ ਲਿੰਕ ਸੜ੍ਹਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਜਲਦ ਹੀ ਇਸ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਪਹਿਲੀ ਲਿੰਕ ਸੜ੍ਹਕ ਭਖਾ ਹਰੀ ਸਿੰਘ ਤੋਂ ਪੰਡੋਰੀ ਸੁੱਖਾ ਸਿੰਘ ਤੱਕ ਅਤੇ ਦੂਜੀ ਲਿੰਕ ਸੜ੍ਹਕ ਰਿਆੜ ਤੋਂ ਫੂਲੇ ਚੱਕ ਤੱਕ ਬਣਾਈ ਜਾਵੇਗੀ।ਅਜਨਾਲਾ ਤੋਂ ਰਮਦਾਸ ਤੱਕ ਬਣ ਰਹੀ ਸੜ੍ਹਕ ਦਾ ਜਾਇਜ਼ਾ ਵੀ ਲਿਆ।ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜ੍ਹਕ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇ।ਉਨਾਂ ਕਿਹਾ ਕਿ ਗੁਣਵੱਤਾ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਕਿਹਾ ਅਜਨਾਲਾ ਤੋਂ ਚੌਗਾਵਾਂ ਸੜ੍ਹਕ ਦਾ ਕੰਮ ਜੋ ਕਿ ਕਿਸੇ ਕਾਰਨਾਂ ਕਰਕੇ ਰੁਕ ਗਿਆ ਸੀ ਨੂੰ ਮੁੜ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਸ.ਡੀ.ਓ ਮਨਜਿੰਦਰ ਸਿੰਘ ਮੱਤੇਨੰਗਲ, ਐਸ.ਡੀ.ਓ ਹਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media