ਸੰਗਰੂਰ, 27 ਫਰਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ
ਬੋਪਾਰਾਏ ਕਲਾਂ ਅਤੇ ਅਲੋਵਾਲ ਵਿਖੇ ਧਾਰਮਿਕ ਸਮਾਗਮ ਹੋਇਆ।ਜਿਸ ਵਿੱਚ ਅਕਾਲ ਅਕੈਡਮੀ ਬੋਪਾਰਾਏ ਕਲਾਂ ਦੇ ਦੂਸਰੀ ਅਤੇ ਪੰਜ਼ਵੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਬਦ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਕੁਮਾਰ ਅਤੇ ਲਵਪ੍ਰੀਤ ਮਹਿਮੀ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ।ਬੱਚਿਆਂ ਨੂੰ ਸ਼ਬਦ ਕੀਰਤਨ ਅਤੇ ਕਵੀਸ਼ਰੀ ਦੀ ਤਿਆਰੀ ਕਰਵਾਈ, ਉਹਨਾਂ ਅਧਿਆਪਕਾਂ ਸ਼੍ਰੀਮਤੀ ਕਮਲੇਸ਼ ਰਾਣੀ, ਪੂਜਾ ਰਾਣੀ ਅਤੇ ਰਾਜਵਿੰਦਰ ਕੌਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਅਕਾਲ ਅਕੈਡਮੀ ਬੋਪਾਰਾਏ ਕਲਾਂ ਗਗਨਮੀਤ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media