Sunday, May 25, 2025
Breaking News

ਸੇਵਾਮੁਕਤੀ ’ਤੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਵਾਈਜ਼ਰ ਜਰਨੈਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਸੁਪਰਵਾਈਜ਼ਰ ਵਜੋਂ ਸੇਵਾ ਨਿਭਾਅ ਰਹੇ ਜਰਨੈਲ ਸਿੰਘ ਨੂੰ ਅੱਜ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾਮੁਕਤ ਹੋਏ ਜਰਨੈਲ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕੇਵਲ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਰਾਜਿੰਦਰ ਸਿੰਘ ਰੂਬੀ, ਇੰਚਾਰਜ਼ ਕਰਤਾਰ ਸਿੰਘ, ਬਲਦੇਵ ਸਿੰਘ, ਡਾ. ਅਮਰਜੀਤ ਕੌਰ ਆਦਿ ਮੌਜ਼ੂਦ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …