ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਬੀਬੀ ਕੋਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਅਤੇ
ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਪੁੱਤਰੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੁੱਖ ਦਫ਼ਤਰ ਵਿਖੇ ਅੱਜ ਹੋਈ ਮੀਟਿੰਗ ਦੌਰਾਨ ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਪਿਆਂ ਲਈ ਆਪਣੇ ਧੀਆਂ-ਪੁੱਤਰਾਂ ਦਾ ਸਦੀਵੀਂ ਵਿਛੋੜਾ ਦੇ ਜਾਣਾ ਬਹੁਤ ਅਸਹਿ ਅਤੇ ਅਕਹਿ ਸਦਮਾ ਹੁੰਦਾ ਹੈ ਅਤੇ ਇਹ ਜੀਵਨ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਦੀਵਾਨ ਅਹੁੱਦੇਦਾਰਾਂ ਨੇ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਸ ਮੋਕੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀ. ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਸਕੱਤਰ ਅਤੇ ਦੀਵਾਨ ਦੇ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਗੁਰਭੇਜ਼ ਸਿੰਘ, ਡਾ. ਤਰਵਿੰਦਰ ਸਿੰਘ ਚਾਹਲ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media