ਸੰਗਰੂਰ, 29 ਫਰਵਰੀ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਅਕੇਡੀਆ ਵਰਲ਼ਡ ਸਕੂਲ ਵਿਖੇ ਜਮਾਤ ਪਹਿਲੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਚਨਾਤਮਕ ਲਿਖਾਈ ਪ੍ਰਤਿਯੋਗਤਾ ਕਰਵਾਈ ਗਈ।ਇਸ ਵਿੱਚ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਲਿਖਣ ਲਈ ਦਿੱਤੇ ਗਏ, ਜੋ ਵਿਦਿਆਰਥੀ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਸਨ।ਇਹ ਪ੍ਰਤੀਯੋਗਿਤਾ ਤਿੰਨ ਭਾਸ਼ਾਵਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਕਰਵਾਈ ਗਈ।ਪੰਜਾਬੀ ਭਾਸ਼ਾਂ ਵਿਚੋਂ 16 ਵਿਦਿਆਰਥੀਆਂ, ਹਿੰਦੀ ਭਾਸ਼ਾ ਵਿਚੋਂ 19 ਵਿਦਿਆਰਥੀਆਂ ਅਤੇ ਅੰਗਰੇਜ਼ੀ ਭਾਸ਼ਾ ਵਿਚੋਂ 13 ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਦੇ ਅੰਦਰੂਨੀ ਹੁਨਰਾਂ ਨੂੰ ਨਿਖਾਰਨ ਲਈ ਇੱਕ ਵਧੀਆ ਪਲੈਟਫਾਰਮ ਪ੍ਰਦਾਨ ਕਰਦੀਆਂ ਹਨ।ਉਹਨਾਂ ਨੇ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ ਅਤੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …