ਸੰਗਰੂਰ, 1ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ ਵਿੱਚ ਸਾਇੰਸ
ਅਧਿਆਪਕ ਅਮਨ ਕੁਮਾਰ ਨੇ ਬੱਚਿਆਂ ਨੂੰ ਸਾਇੰਸ ਦਿਵਸ ਬਾਰੇ ਜਾਣਕਾਰੀ ਦਿੱਤੀ।ਰਾਸ਼ਟਰੀ ਵਿਗਿਆਨ ਦਿਵਸ ਦੇ ਸੰਬੰਧ ਵਿੱਚ ਬੱਚਿਆਂ ਦੇ ਹਾਊਸ ਅਨੁਸਾਰ ਕੁਇਜ਼ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਅਮੁੱਲ ਹਾਊਸ ਦੇ ਬੱਚਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਉਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਅੰਤ ‘ਚ ਪ੍ਰਿੰਸੀਪਲ ਨੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media