ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਘੇ ਸਿੱਖ ਕੀਰਤਨੀਏ ਭਾਈ
ਗੁਰਇਕਬਾਲ ਸਿੰਘ ਦੀ ਲੜਕੀ ਬੀਬਾ ਗੁਰਪ੍ਰੀਤ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।ਐਡਵੋਕੇਟ ਧਾਮੀ ਅੱਜ ਭਾਈ ਗੁਰਇਕਬਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।ਉਨ੍ਹਾਂ ਨੇ ਬੀਬਾ ਗੁਰਪ੍ਰੀਤ ਕੌਰ ਦੇ ਚਲਾਣੇ ਨੂੰ ਪਰਿਵਾਰ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਵਿੱਛੜੀ ਰੂਹ ਨਮਿਤ ਅਰਦਾਸ ਕਰਦਿਆਂ ਆਖਿਆ ਕਿ ਅਕਾਲ ਪੁਰਖ ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਮੈਨੇਜਰ ਹਰਪ੍ਰੀਤ ਸਿੰਘ ਆਦਿ ਮਜ਼ੂਦ ਸਨ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media