ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) – ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਠਾ
ਸਾਹਿਬ ਵੱਲਾ ਅੰਮ੍ਰਿਤਸਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ।6 ਫਰਵਰੀ ਤੋਂ ਸ਼ੁਰੂ ਹੋਏ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਭਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲੱਖਾਂ ਲੋਕ ਮੱਥਾ ਟੇਕਣ ਲਈ ਆਉਂਦੇ ਹਨ।ਮੇਲੇ ਵਿੱਚ ਆਈ ਸੰਗਤ ਲਈ ਵੱਖ-ਵੱਖ ਸੰੰਸਥਾਵਾਂ ਤੇ ਸੇਵਾਦਾਰਾਂ ਵਲੋਂ ਲੰਗਰ ਲਗਾਏ ਜਾਂਦੇ ਹਨ।
ਸਮਾਜ ਸੇਵਕ ਹਰਵਿੰਦਰ ਸਿੰਘ ਧੂਲਕਾ ਦੀ ਅਗਵਾਈ ‘ਚ ਜੋੜ ਮੇਲੇ ਦੌਰਾਨ ਲਗਾਏ ਗਏ ਨਿਊਟਰੀ ਬਰੈਡ ਦੇ ਲੰਗਰ ਦੀ ਪਿੰਡ ਦੇ ਨੌਜਵਾਨ ਤੇ ਹੋਰ ਪਤਵੰਤਿਆਂ ਨੇ ਸੇਵਾ ਕੀਤੀ।ਧੂਲਕਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਿੰਡ ‘ਤੇ ਬਹੁਤ ਹੀ ਅਪਾਰ ਕਿਰਪਾ ਹੈ ਤੇ ਪਿੰਡ ਦੇ ਲੋਕਾਂ ਦੀ ਸੇਵਾ ਭਾਵਨਾ ਤੋਂ ਖੁਸ਼ ਹੋ ਕੇ ਗੁਰੂ ਜੀ ਨੇ ਮਾਈਆਂ ਰੱਬ ਰਜ਼ਾਈਆਂ ਤੇ ‘ਵੱਲਾ ਗੁਰੂ ਦਾ ਗੱਲਾ’ ਵਰ ਦਿੱਤਾ।ਅੱਜ ਵੀ ਉਹਨਾਂ ਦੀ ਕਿਰਪਾ ਨਾਲ ਪਿੰਡ ਖੁਸ਼ਹਾਲ ਵੱਸ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media