Monday, July 14, 2025
Breaking News

ਡਾ. ਦਲਬੀਰ ਸਿੰਘ ਐਸ.ਸੀ ਸੈਲ ਦੇ ਜਿਲ੍ਹਾ ਪ੍ਰਧਾਨ ਬਣੇ

PPN3012201409

ਅੰਮ੍ਰਿਤਸਰ, 30 (ਸੁਖਬੀਰ ਸਿੰਘ) – ਪੀਪਲਸ ਪਾਰਟੀ ਆਫ ਪੰਜਾਬ ਕੇ ਮੁੱਖੀ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਦੇ ਮਿਹਨਤੀ ਆਗੂ ਡਾ. ਦਲਬੀਰ ਸਿੰਘ ਨੂੰ ਐਸ.ਸੀ ਸੈਲ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਹੈ।ਰਣਜੀਤ ਐਵੀਨਿਊ ਵਿਖੇ ਪਾਰਟੀ ਦਫਤਰ ਵਿਚ ਜਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਗੁਮਟਾਲਾ ਨੇ ਨਵ-ਨਿਯੱਕਤ ਪ੍ਰਧਾਨ ਡਾ. ਦਲਬੀਰ ਸਿੰਘ ਨੂੰ ਨਿਯੁੱਕਤੀ ਪੱਤਰ ਸੌਂਪਿਆ। ਇਸ ਮੋਕੇ ਜਿਲਾ ਪ੍ਰਧਾਨ ਮਨਮੋਹਨ ਸਿੰਘ ਗੁਮਟਾਲਾ ਨੇ ਕਿਹਾ ਕਿ ਪਾਰਟੀ ਨੇ ਮਿਹਨਤੀ ਅਤੇ ਇਮਾਨਦਾਰ ਲੋਕਾਂ ਨੂੰ ਅਹਿਮਿਅਤ ਦਿੰਦੀ ਹੈ, ਅਜਿਹੇ ਲੋਕਾਂ ਨੂੰ ਹਮੇਸ਼ਾ ਬਣਦਾ ਮਾਨ ਸਨਮਾਨ ਦਿੱਤਾ ਜਾਂਦਾ ਹੈ ਅਤੇ ਦਿੰਦੀ ਰਹੇਗੀ।ਨਵ-ਨਿਯੁੱਕਤ ਪ੍ਰਧਾਨ ਡਾ. ਦਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਉਹ ਘਰ-ਘਰ ਤਕ ਪਹੁੰਚਾਉਣ ਦੇ ਲਈ ਦਿਨ ਰਾਤ ਇਕ ਕਰ ਦੇਣਗੇ। ਅਤੇ ਐਸ.ਸੀ ਵਰਗ ਨੂੰ ਆ ਰਹੀਆਂ ਮੁਸ਼ਕਲਾ ਨੂੰ ਦੂਰ ਕਰਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਤੇ ਉਨਾਂ ਦੇ ਨਾਲ ਸਰਬਜੀਤ ਸਿੰਘ, ਸੁਰਿੰਦਰ ਸਿੰਘ ਮੇਹਤਾ ਤੋ ਇਲਾਵਾ ਭਾਰੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਲ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply