ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿਸੀਪਲ ਡਾ. ਮਹਿਲ ਸਿੰਘ ਵਲੋਂ ਭਾਈ ਨੰਦ ਲਾਲ ਰਚਨਾਵਲੀ ਪੁੱਸਤਕ ਗਿਆਨੀ
ਗੁਰਮੁੱਖ ਸਿੰਘ ਐਮ.ਏ (ਜੋਗੀ) ਕਵੀਸ਼ਰ ਨੂੰ ਭੇਂਟ ਕੀਤੀ ਗਈ।ਉਨ੍ਹਾਂ ਨੇ ਕਾਲਜ ਦੁਆਰਾ ਪੰਜਾਬ ਦੀ ਅਮੀਰ ਵਿਰਾਸਤ ‘ਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕੀਤੀ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਸਾਹਿਤ ਉਤਸਵ ਮੌਕੇ ਕਵੀਸ਼ਰੀ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜੋ ਕਿ ਸਿੱਖ ਕੌਮ ਦੇ ਮਹਾਨ ਕਵੀਸ਼ਰ ਜੋਗਾ ਸਿੰਘ ਜੋਗੀ ਦੀ ਯਾਦ ਨੂੰ ਸਮਰਪਿਤ ਹੋਵੇਗਾ।ਉਨ੍ਹਾਂ ਨੇ ਸਿੱਖ ਇਤਿਹਾਸ ਖੋਜ਼ ਕੇਂਦਰ ਇੰਚਾਰਜ਼ ਡਾ. ਹਰਦੇਵ ਸਿੰਘ ਵਲੋਂ ਭਾਈ ਨੰਦ ਲਾਲ ਜੀ ਦੀਆਂ ਰਚਨਾਵਾਂ ਦੀ ਫਾਰਸੀ ਤੋਂ ਪੰਜਾਬੀ ਵਿੱਚ ਅਨੁਵਾਦ ਕੀਤੀ ਪੁਸਤਕ ‘ਭਾਈ ਨੰਦ ਲਾਲ ਜੀ ਦੀਆਂ ਰਚਨਾਵਾਂ ਅਤੇ ਸਿੱਖ ਫਲਸਫਾ’ ਗਿਆਨੀ ਗੁਰਮੁੱਖ ਸਿੰਘ ਨੂੰ ਭੇਟ ਕੀਤੀ।ਉਨ੍ਹਾਂ ਕਿਹਾ ਕਿ ਇਹ ਪੁਸਤਕ ਗੁਰੂ ਗੋਬਿੰਦ ਸਿੰਘ, ਉਨ੍ਹਾਂ ਦੀਆਂ ਬਾਣੀਆਂ ਅਤੇ ਮੱਧਕਾਲ ਦੇ ਸਿੱਖ ਇਤਿਹਾਸ ਨੂੰ ਸਮਝਣ ‘ਚ ਅਹਿਮ ਭੂਮਿਕਾ ਨਿਭਾਵੇਗੀ।ਗਿਆਨੀ ਗੁਰਮੁੱਖ ਸਿੰਘ ਐਮ.ਏ (ਜੋਗੀ) ਕਵੀਸ਼ਰ ਨੇ ਕਾਲਜ ਦੇ ਸਿੱਖ ਇਤਿਹਾਸ ਨੂੰ ਬਚਾਉਣ ਅਤੇ ਬਣਾਉਣ ਵਾਲੇ ਇਸ ਉੱਦਮ ਸਰਾਹਣਾ ਕਰਦਿਆਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੇ ਅਜਿਹੇ ਖੋਜ਼ ਕਾਰਜ਼ ਹੀ ਕੌਮਾਂ ਦੇ ਇਤਿਹਾਸ ਦਾ ਨਿਰਮਾਣ ਕਰਦੇ ਹਨ।ਉਨ੍ਹਾਂ ਸਿੱਖ ਇਤਿਹਾਸ ਖੋਜ਼ ਕੇਂਦਰ ਵਲੋਂ ਸਾਂਭੀ ਸਿੱਖ ਵਿਰਾਸਤ ਦੀ ਵੀ ਪ੍ਰਸੰਸਾ ਕੀਤੀ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media