ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿੱਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ।ਜਿਸ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ।ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media