Monday, September 14, 2026

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

ਸੰਗਰੂਰ, 5 ਮਾਰਚ (ਜਗਸੀਰ ਲੌਂਗੋਵਾਲ) – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਰੇਨੂ ਬਾਲਾ ਦੀ ਰਹਿਨੁਮਾਈ ਹੇਠ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਦੀ ਅਗਵਾਈ ਪੰਜਾਬੀ ਵਿਭਾਗ ਦੀ ਮੈਡਮ ਇਸ਼ਰਤ ਭੱਠਲ, ਸਾਰਿਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਨੇ ਕੀਤੀ।ਇਸ ਮੌਕੇ ਸਾਰਿਕਾ ਜ਼ਿੰਦਲ ਨੇ ਕਿਹਾ ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਪੰਜਾਬੀ ਭਾਸ਼ਾ ਪੜਣ, ਲਿਖਣ, ਬੋਲਣ ਅਤੇ ਰਚਨਾਤਮਿਕ ਵਿਕਾਸ ਵਿੱਚ ਵਾਧਾ ਕਰਨਾ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …