Sunday, October 25, 2026

ਡੀ.ਏ.ਵੀ ਪਬਲਿਕ ਸਕੂਲ ਨੇ ਮਹਾਰਿਸ਼ੀ ਦਯਾਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 5 ਮਾਰਚ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਯਾਨੰਦ ਸਰਸਵਤੀ ਨੂੰ ਉਹਨਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀ ਭੇਂਟ ਕਰਨ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਉਹ ਭਾਰਤੀ ਇਤਿਹਾਸ ਵਿੱਚ ਸਭ ਤੋਂ ਕੱਟੜਪੰਥੀ ਸਮਾਜਿਕ/ ਧਾਰਮਿਕ ਸੁਧਾਰਕਾਂ ਵਿੱਚੋਂ ਇੱਕ ਸਨ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਅਤੇ ਗਿਆਨ ਭਰਪੂਰ ਜੀਵਨ ਦੇ ਅੰਸ਼ ਪੜ੍ਹੇ ਤੇ ਉਨ੍ਹਾਂ ਦੇ ਜੀਵਨ ਨੂੰ ਦਰਸਾਉਂਦੀਆਂ ਕਵਿਤਾਵਾਂ ਸੁਣਾਈਆਂ ਗਈਆਂ ।
ਇਸ ਮਹਾਨ ਵਿਦਵਾਨ,ਦਾਰਸ਼ਨਿਕ ਅਤੇ ਦੂਰਦਰਸ਼ੀ ਨੇ ਬਾਲ ਵਿਆਹ, ਜਾਤ-ਪਾਤ, ਛੂਤ-ਛਾਤ, ਮੂਰਤੀ ਪੂਜਾ ਅਤੇ ਪਸ਼ੂ ਬਲੀ ਦਾ ਵਿਰੋਧ ਕੀਤਾ।ਉਨ੍ਹਾਂ ਨੇ “ਸਤਿਆਰਥ ਪ੍ਰਕਾਸ਼“ (ਜਿਸ ਦਾ ਅਰਥ ਹੈ ਸੱਚ ਦਾ ਚਾਨਣ) ਸਮੇਤ ਬਹੁਤ ਸਾਰੀਆਂ ਧਾਰਮਿਕ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ।ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਸਵਾਮੀ ਦਯਾਨੰਦ ਸਰਸਰਵਤੀ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ, ਜਿੰਨ੍ਹਾਂ ਨੇ ਨਾਗਰਿਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਅਗਿਆਨਤਾ ਅਤੇ ਅੰਧਵਿਸ਼ਵਾਸਾਂ ਦੇ ਬੰਧਨਾਂ ਤੋਂ ਮੁਕਤ ਕਰਨ ਦੀ ਵਕਾਲਤ ਕੀਤੀ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਰਿਆ ਸਮਾਜ ਦੇ 10 ਸਿਧਾਂਤਾਂ ਨੂੰ ਯਾਦ ਰੱਖਣ ਦੀ ਸਲਾਹ ਦਿੱਤੀ ਤਾਂ ਜੋ ਉਹ ਆਪਣਾ ਜੀਵਨ ਸਹੀ ਢੰਗ ਨਾਲ ਜੀ ਸਕਣ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਇਸ ਮਹਾਨ ਵਿਦਵਾਨ, ਸਮਾਜ ਸੁਧਾਰਕ ਅਤੇ ਦਾਰਸ਼ਨਿਕ ਦੇ ਜੀਵਨ ਤੋਂ ਸਿੱਖਣ ਲਈ ਬਹੁਤ ਕੁੱਝ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਈਮਾਨਦਾਰੀ, ਸੱਚਾਈ, ਕੁਰਬਾਨੀ ਅਤੇ ਵਿਗਿਆਨਕ ਕਦਰਾਂ-ਕੀਮਤਾਂ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …