ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਵਿਖੇ ਸਥਿਤ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ
ਮੂਰਤੀ ਸਥਾਪਨਾ ਕਰਨ ਸਬੰਧੀ ਅੱਜ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ।ਦੁੱਲਟ ਪੱਤੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਅਤੇ ਮੁਹੱਲਿਆਂ ਤੋਂ ਹੁੰਦੀ ਹੋਈ ਇਹ ਸ਼ੋਭਾ ਯਾਤਰਾ ਸ਼ਾਮ ਨੂੰ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ’ਚ ਪਹੁੰਚ ਕੇ ਸੰਪਨ ਹੋਈ।ਸ਼ੋਭਾ ਯਾਤਰਾ ਦਾ ਵੱਖ-ਵੱਖ ਥਾਵਾਂ ਤੇ ਸ਼ਰਧਾਲੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਸੂਬੇਦਾਰ ਗੁਰਸੇਵਕ ਸਿੰਘ ਅਤੇ ਕੁਲਦੀਪ ਸਿੰਘ ਦੂਲੋ ਨੇ ਦੱਸਿਆ ਕਿ ਅੱਜ ਸ਼ਰਧਾਲੂਆਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮੂਰਤੀ ਸਥਾਪਨਾ ਕੀਤੀ ਗਈ ਹੈ।ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਦਿਆਲ ਸਿੰਘ, ਡਾਕਟਰ ਰਣਧੀਰ ਸਿੰਘ, ਕੇਵਲ ਸਿੰਘ, ਮਨਦੀਪ ਸਿੰਘ, ਮਿਸ਼ਰਾ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ, ਚਮਕੌਰ ਸਿੰਘ, ਬਿੱਲੂ ਸਿੰਘ, ਅੰਮ੍ਰਿਤ ਪਾਲ, ਨਾਜ਼ਰ ਸਿੰਘ, ਧੰਨਰਾਜ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਫੌਜੀ ਤੇ ਮਹਿੰਦਰ ਸਿੰਘ ਆਦਿ ਮੌਜ਼ੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media