Thursday, June 25, 2026

ਕੈਂਸਰ ਕੈਂਪ ਦੌਰਾਨ 540 ਮਰੀਜ਼ਾਂ ਦੀ ਕੀਤੀ ਜਾਂਚ

ਸੰਗਰੂਰ, 9 ਮਾਰਚ (ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਐਸ.ਬੀ.ਆਈ ਬੈਂਕ ਦੇ ਸਹਿਯੋਗ ਨਾਲ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ।ਇਸ ਵਿੱਚ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ `ਤੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਕੈਂਸਰ ਜਾਗਰੂਕਤਾ ਲਈ ਮਰੀਜ਼ਾਂ ਨੂੰ ਭਰਪੂਰ ਜਾਣਕਾਰੀ ਦਿੱਤੀ।ਇਸ ਕੈਂਪ `ਚ ਉਨ੍ਹਾਂ ਨਾਲ ਪੁੱਜੀ ਡਾਕਟਰਾਂ ਦੀ ਟੀਮ ਵਲੋਂ 540 ਮਰੀਜ਼ਾਂ ਦੇ ਵੱਖ-ਵੱਖ ਤਰ੍ਹਾਂ ਦੇ ਟੈਸਟ ਕੀਤੇ ਗਏ ਅਤੇ ਸਭ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ।ਇਹ ਕੈਂਪ ਸੰਤ ਬਾਬਾ ਜੰਗ ਸਿੰਘ ਪ੍ਰਧਾਨ ਬਹਿਗਮ ਸੰਪਰਦਾਇ ਬਾਬਾ ਸੁਰਜੀਤ ਸਿੰਘ ਸਰਪ੍ਰਸਤ, ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ, ਜਥੇਦਾਰ ਸੁਖਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਲਾਇਆ ਗਿਆ।ਇਸ ਸਮੇਂ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ ਇਸ ਕੈਂਪ ਦੇ ਲਗਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਪ੍ਰਾਪਤ ਹੋਇਆ ਹੈ ਅਤੇ ਵੱਖ-ਵੱਖ ਬੀਮਾਰੀਆਂ ਅਤੇ ਉਨ੍ਹਾਂ ਦੇ ਇਲਾਜ਼ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ।
ਇਸ ਮੌਕੇ ਸਰਬਪਿਆ ਅੱਤਰੀ, ਅਮਰ ਸਿੰਘ ਬੁਗਰਾ, ਦੀਦਾਰ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਦੁੱਗਾ, ਸਿੰਦਰਪਾਲ ਸਿੰਘ, ਗੁਰਮੇਲ ਸਿੰਘ ਬਹਾਦਰਪੁਰ ਆਦਿ ਆਗੂ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …