ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਹੋਰ `ਵਨ ਟਾਈਮ ਸਪੈਸ਼ਲ ਚਾਂਸ` ਦੇਣ
ਜਾ ਰਹੀ ਹੈ, ਜਿਨ੍ਹਾਂ ਦੀ ਡਿਗਰੀ ਪੂਰੀ ਨਾ ਹੋਈ ਹੋਵੇ।ਪ੍ਰੋਫੈਸਰ ਇੰਚਾਰਜ਼ (ਪੀ੍ਰਖਿਆਵਾਂ) ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਦਿਆਰਥੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਡਿਗਰੀ ਪੂਰੀ ਕਰਨ ਦਾ ਇਕ ਹੋਰ ਮੌਕਾ ਉਪਲਬਧ ਕਰਵਾਉਣ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਮੌਕਾ ਉਨ੍ਹਾਂ ਵਿਦਿਆਰਥੀਆਂ ਨੂੰ ਹੈ ਜਿਹੜੇ ਸਬੰਧਤ ਅਕਾਦਮਿਕ ਸਰਕਲ ਪੂਰਾ ਨਹੀਂ ਕਰ ਸਕੇ, ਉਹ ਵਿਦਿਆਰਥੀ 25 ਹਜ਼ਾਰ ਰੁਪਏ ਪ੍ਰਤੀ ਪੇਪਰ ਫੀਸ ਭਰ ਕੇ ਪੇਪਰ ਦੇ ਕੇ ਆਪਣੀ ਡਿਗਰੀ ਪੂਰੀ ਕਰ ਸਕਦੇ ਹਨ।ਇਸ ਤਰ੍ਹਾਂ ਇਹ ਉਨ੍ਹਾਂ ਵਿਦਿਆਰਥੀਆਂ ਲਈ ਬਹੁਤ ਵਧੀਆ ਮੌਕਾ ਹੈ, ਜਿਨ੍ਹਾਂ ਨੂੰ ਆਪਣਾ ਡਿਗਰੀ ਪ੍ਰੋਗਰਾਮ ਕਿਸੇ ਕਾਰਨਾਂ ਕਰਕੇ ਵਿਚਾਲੇ ਛੱਡਣਾ ਪਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media