ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦਾ ਦੌਰਾ ਕੀਤਾ ਗਿਆ।ਜਿਸ ਦੀ ਅਗਵਾਈ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਪਲਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਡਾ. ਸਨਾ ਅਬਸਾਰ ਅਤੇ ਸਹਾਇਕ ਪ੍ਰੋਫੈਸਰ ਗੁਰਿੰਦਰ ਕੌਰ ਕਰ ਰਹੇ ਸਨ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਪ੍ਰੇਰਨਾ ਨਾਲ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੌਰਾ ਕਰਕੇ ਪਰਤੇ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਵਿਦਿਅਕ ਟੂਰ ਨਾਲ ਬਹੁਤ ਲਾਭ ਪੁੱਜਾ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਚੱਲ ਰਹੀ ਕਾਰਵਾਈ ਨੂੰ ਉਨ੍ਹਾਂ ਨੇ ਨੇੜਿਓਂ ਵੇਖਿਆ ਜਿਸ ਨਾਲ ਉਨ੍ਹਾਂ ਨੂੰ ਪ੍ਰਕ੍ਰਿਆ ਦੀ ਸਮਝ ਲੱੱਗੀ।ਡਾ. ਭਾਟੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਫੀਲਡ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖ ਕੇ ਅਜਿਹੇ ਵਿਦਿਅਕ ਟੂਰ ਭਵਿੱਖ ਵਿਚ ਵੀ ਕਰਵਾਏ ਜਾਣਗੇ।ਇਸ ਦੇ ਲਈ ਯੂਨੀਵਰਸਿਟੀ ਦੀ ਪ੍ਰਬੰਧਨ ਪ੍ਰਣਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਦੇ ਅਧਿਕਾਰੀਆਂ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਸਮਝਣ ਦਾ ਮੌਕਾ ਦਿੱਤਾ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …