ਅੰਮ੍ਰਿਤਸਰ 14 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਰੂਪ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਆਟੋਰ ਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਬਣਾਉਣ ਦਾ ਕੰਮ ਵੱਡੇ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ।ਇਸ ਲਈ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਵਲੋਂ ਆਟੋ ਡਰਾਈਵਰਾਂ ਦੇ ਲਾਇਸੰਸ ਬਣਾਉਣ ਲਈ 15 ਤੇ 16 ਮਾਰਚ ਨੂੰ ਵਿਸ਼ੇਸ਼ ਕੈਂਪ ਬੱਸ ਅੱਡਾ ਅੰਮ੍ਰਿਤਸਰ ਵਿਖੇ ਲਗਾਏ ਜਾ ਰਹੇ ਹਨ।ਇਥੇ ਡਰਾਈਵਿੰਗ ਲਾਇਸੰਸ ਅਪਲਾਈ ਕੀਤੇ ਜਾ ਸਕਣਗੇ।ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਲੋੜਵੰਦ ਅਤੇ ਯੋਗ ਵਿਅਕਤੀਆਂ ਦੇ ਡਰਾਈਵਿੰਗ ਲਾਇਸੰਸ ਬਣਾਏ ਜਾਣ।ਉਨਾਂ ਨੇ ਸਾਰੇ ਆਟੋ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਡਰਾਈਵਿੰਗ ਲਾਇਸੰਸ ਬਣਾਉਣਾ ਚਾਹੁੰਦਾ ਹੈ, ਉਹ ਆਪਣੇ ਦਸਤਾਵੇਜ਼ ਲੈ ਕੇ 11.00 ਵਜੇ ਬੱਸ ਅੱਡਾ ਵਿਖੇ ਬੈਠੀ ਟੀਮ ਨੂੰ ਮਿਲ ਸਕਦਾ ਹੈ।
Check Also
ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ
ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …