ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ
ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਗਤਕਾ ਮੁਕਾਬਲੇ ਕਰਵਾਏ ਗਏ।
ਇਸ ਵਿੱਚ ਲਗਭਗ 20 ਗਤਕਾ ਟੀਮਾਂ ਅਮਿਤੋਜ ਗਤਕਾ ਅਖਾੜਾ ਅੰਮ੍ਰਿਤਸਰ, ਤਵ ਪ੍ਰਸ਼ਾਦਿ ਗਤਕਾ ਅਖਾੜਾ ਕਾਲੇ ਘੰਨਪੁਰ, ਗੁਰੂ ਕੀਆਂ ਫੌਜਾਂ ਗਤਕਾ ਅਖਾੜਾ ਛੱਜਾ ਵਾਲ, ਬਾਬਾ ਦੀਪ ਸਿੰਘ ਗਤਕਾ ਅਖਾੜਾ ਸਕੱਤਰੀ ਬਾਗ਼, ਫਤਹਿ ਸਿੰਘ ਕੇ ਜਥੇ ਸਿੰਘ ਗਤਕਾ ਅਖਾੜਾ ਲੁਧਿਆਣਾ, ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਹਠੂਰ, ਬਾਬਾ ਬੀਰ ਸਿੰਘ ਗਤਕਾ ਅਖਾੜਾ ਰਾਜਾਸਾਂਸੀ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ, ਪੰਜਾਬ ਗਤਕਾ ਅਕੈਡਮੀ ਬਟਾਲਾ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਕੋਟ ਖਾਲਸਾ, ਪੰਥ ਖਾਲਸਾ ਗਤਕਾ ਅਖਾੜਾ ਛੇਹਰਟਾ, ਸ਼ੇਰ ਖਾਲਸਾ ਗਤਕਾ ਅਖਾੜਾ ਅੰਮ੍ਰਿਤਸਰ ਆਦਿ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ।ਭਾਗ ਲੈਣ ਵਾਲੀ ਹਰ ਟੀਮ ਨੂੰ ਅਕਾਲੀ ਬਾਬਾ ਫੂਲਾ ਸਿੰਘ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ਼ਸਤਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਾਲ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ।ਇਵੇਂ ਹੀ ਖਾਲਸੇ ਦੇ ਸਾਜਨਾ ਦਿਹਾੜੇ ਤੇ ਗੁ: ਦੇਗਸਰ ਸਾਹਿਬ ਬੇਰ ਸਾਹਿਬ ਛਾਉਣੀ ਬੁੱਢਾ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਸਿੱਖ ਨੌਜਵਾਨੀ ਨੂੰ ਨਸ਼ਿਆਂ ਤੇ ਕੁਰੀਤੀਆਂ ਤੋਂ ਦੂਰ ਰੱਖਣ ਲਈ ਗਤਕੇ ਦੇ ਮੁਕਾਬਲੇ ਕਰਵਾਏ ਜਾਂਦੇ ਹਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media