Tuesday, February 3, 2026

ਲੋਕ ਸਭਾ ਚੋਣਾਂ ਸਬੰਧੀ ਵਧੀਕ ਜਿਲ੍ਹਾ ਚੋਣ ਅਫ਼ਸਰ ਵਲੋਂ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 17 ਮਾਰਚ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਆਕਾਸ਼ ਬਾਂਸਲ ਨੇ ਕਿਹਾ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਮੀਦਵਾਰਾਂ ਤੇ ਹੋਰਨਾਂ ਵਿਅਕਤੀਆਂ ਵਲੋਂ ਕੀਤੇ ਜਾਣ ਵਾਲ਼ੇ ਨਗਦੀ ਦੇ ਲੈਣ-ਦੇਣ ‘ਤੇ ਨਿਗਰਾਨੀ ਰੱਖੀ ਜਾਣੀ ਜਰੂਰੀ ਹੈ ਅਤੇ ਇਸ ਪ੍ਰਕਿਰਿਆ ਤਹਿਤ ਬੈਂਕਾਂ ਦੇ ਅਧਿਕਾਰੀਆਂ ਦਾ ਬਹੁਤ ਅਹਿਮ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।ਜੇਕਰ ਕਿਸੇ ਵੀ ਬੈਂਕ ਖਾਤੇ ਵਿੱਚ 10 ਲੱਖ ਰੁਪਏ ਤੋਂ ਵੱਧ ਦੀ ਟਰਾਂਜੈਕਸ਼ਨ ਹੁੰਦੀ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਨੋਡਲ ਅਫ਼ਸਰ ਇਨਕਮ ਟੈਕਸ ਵਿਭਾਗ ਨੂੰ ਭੇਜੀ ਜਾਣੀ ਯਕੀਨੀ ਬਣਾਈ ਜਾਵੇ।ਇਸ ਤੋਂ ਇਲਾਵਾ ਸਿਆਸੀ ਪਾਰਟੀ , ਉਮੀਦਵਾਰ ਜਾਂ ਉਨਾਂ ਦੇ ਨਾਮਜ਼ਦਗੀ ਪੱਤਰ ਵਿੱਚ ਦਰਜ਼ ਹੋਣ ਵਾਲੇ ਰਿਸ਼ਤੇਦਾਰ ਜਾਂ ਵਿਅਕਤੀ ਦੇ ਬੈਂਕ ਖਾਤੇ ਵਿੱਚ ਇੱਕ ਲੱਖ ਤੋਂ ਵੱਧ ਦੀ ਟਰਾਂਜੈਕਸ਼ਨ ਦੀ ਰਿਪੋਰਟਿੰਗ ਵੀ ਕੀਤੀ ਜਾਣੀ ਲਾਜ਼ਮੀ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਐਸ.ਡੀਐਮ ਸੰਜੀਵ ਅਗਰਵਾਲ ਸਮੇਤ ਹੋਰ ਬੈਂਕ ਅਧਿਕਾਰੀ ਵੀ ਮੌਜ਼ੂਦ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …