ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵਲੋਂ ਪ੍ਰਿੰ. ਇਕਬਾਲ ਸਿੰਘ ਯਾਦਗਾਰੀ
ਭਾਸ਼ਣ ਕਰਾਇਆ ਗਿਆ।ਉਦਘਾਟਨੀ ਤੇ ਸੁਆਗਤੀ ਸ਼ਬਦ ਗੁਰੂ ਨਾਨਕ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਅਮਰਜੀਤ ਸਿੰਘ ਨੇ ਪ੍ਰਿੰ. ਇਕਬਾਲ ਸਿੰਘ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਵਲੋਂ ਕੀਤੇ ਕਾਰਜ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨਾਂ ਦੀ ਸਿੱਖਿਆ ਦੇ ਖੇਤਰ, ਦੇਸ਼ ਦੀ ਅਜ਼ਾਦੀ, ਸਾਕਾ ਨਨਕਾਣਾ ਸਾਹਿਬ, ਸਾਕਾ ਪੰਜਾ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੇ ਸੰਘਰਸ਼ ਲਈ ਨਿਭਾਈ ਗਈ ਭੂਮਿਕਾ ਬਾਰੇ ਦੱਸਿਆ।ਪ੍ਰੋ. ਬਿਕਰਮਜੀਤ ਸਿੰਘ ਬਾਜਵਾ ਡੀਨ ਅਕਾਦਮਿਕ ਮਾਮਲੇ ਨੇ ਪ੍ਰਧਾਨਗੀ ਭਾਸ਼ਣ ਪੇਸ਼ ਕਰਦਿਆਂ ਨਸ਼ਿਆਂ ਦੇ ਪਰਿਵਾਰ, ਸਮਾਜ, ਬੱਚਿਆਂ, ਵਿਦਿਆਰਥੀਆਂ ਆਦਿ ‘ਤੇ ਪਏ ਦੁਰ ਪ੍ਰਭਾਵਾਂ ਦਾ ਜ਼ਿਕਰ ਕਰਦਿਆਂ ਇਸ ਨੂੰ ਮਨੁੱਖੀ ਸਮਾਜ ਅਤੇ ਦੇਸ਼ ਲਈ ਇਕ ਗੰਭੀਰ ਖਤਰਾ ਦੱਸਿਆ।
ਇਸ ਯਾਦਗਰੀ ਭਾਸ਼ਣ ਦੇ ਮੁੱਖ ਵਕਤਾ ਡਾ. ਮਨਮੋਹਨ ਸਿੰਘ ਆਈ.ਪੀ.ਐਸ ਨੇ ਨਸ਼ਿਆਂ ਦੀ ਸਮੱਸਿਆ ਦੇ ਮੂਲ ਕਾਰਣਾਂ ਤੇ ਨਸ਼ਿਆਂ ਦੇ ਸੇਵਨ ਦੀ ਜੜ੍ਹ ਨੂੰ ਹਰੀ ਕ੍ਰਾਂਤੀ ਵਿੱਚੋਂ ਲੱਭਣ ਦਾ ਯਤਨ ਕੀਤਾ।ਉਨ੍ਹਾਂ ਨੇ ਪੰਜਾਬ ਦੇ ਵਰਤਮਾਨ ਹਾਲਾਤ, ਸਮਾਜ ਅੰਦਰ ਸਭਿਆਚਾਰਕ ਕਦਰਾਂ ਕੀਮਤਾਂ ਵਿੱਚ ਆਏ ਨਿਘਾਰ, ਹੱਦ ਤੋਂ ਵੱਧ ਵਿਆਹਾਂ ’ਤੇ ਖਰਚਾ, ਵਿਖਾਵਾ, ਪਾਣੀ ਦੇ ਪੱਧਰ ਦਾ ਨੀਵਾਂ ਜਾਣਾ, ਬੱਚਿਆਂ ਦਾ ਵਿਦੇਸ਼ ਜਾਣਾ, ਤਲਾਕ ਦੀ ਸਮੱਸਿਆ ਆਦਿ ਦਾ ਜ਼ਿਕਰ ਕੀਤਾ।ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਦੇ ਸਮਾਧਾਨ ਲਈ ਗੁਰਬਾਣੀ ਤੋਂ ਸੇਧ ਲੈਣ ਤੇ ਸਭਿਆਚਾਰਕ ਨੈਤਿਕ ਕੀਮਤਾਂ ਨੂੰ ਪ੍ਰਫੁਲਿਤ ਕਰਨ ਦਾ ਸੁਝਾਅ ਦਿੱਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media