ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ
ਨੇ ਬਨਣ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ-ਵੱਖ ਥਾਵਾਂ `ਤੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19-ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼਼ ਮੈਡੀਕਲ ਇਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ.ਟੀ.ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੇ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ‘ਤੇ ਪੋਲਿੰਗ ਉਪਰੰਤ ਈ.ਵੀ.ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ।
ਇਸ ਮੌਕੇ 15-ਅੰਮ੍ਰਿਤਸਰ ਉਤਰੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ ਰਜ਼ਤ ਓਬਰਾਏ, 19-ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, 17-ਅੰਮ੍ਰਿਤਸਰ ਕੇਂਦਰੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, 12-ਰਾਜਾਸਾਂਸੀ ਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਲੋਪੋਕੇ, ਸ੍ਰੀਮਤੀ ਅਮਨਦੀਪ ਕੌਰ ਘੁੰਮਣ, 13-ਮਜੀਠਾ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿਲੋਂ, ਐਕਸੀਅਨ ਇੰਦਰਜੀਤ ਸਿੰਘ ਚੋਣ ਕਾਨੂੰਗੋ ਰਜਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media