ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ
ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਸਰਕਾਰੀ ਪ੍ਰਾਇਮਰੀ ਸਕੂਲ ਬਹਾਦਰਪੁਰ ਸਰਕਾਰੀ ਪ੍ਰਾਇਮਰੀ ਸਕੂਲ ਦੁੱਗਾਂ, ਸਰਕਾਰੀ ਪ੍ਰਾਇਮਰੀ ਸਕੂਲ ਚੰਗਾਲ, ਸਰਕਾਰੀ ਪ੍ਰਾਇਮਰੀ ਸਕੂਲ ਲਿਦੜਾ, ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨੱਤ, ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁੰਨਰਾਂ, ਸਰਕਾਰੀ ਪ੍ਰਾਇਮਰੀ ਸਕੂਲ ਕਿਲਾ ਭਰੀਆਂ, ਸਰਕਾਰੀ ਪ੍ਰਾਇਮਰੀ ਸਕੂਲ ਭੰਮਾਬਦੀ ਆਦਿ ਦੇ ਬੱਚਿਆਂ ਦੀ ਪੜ੍ਹਾਈ ਲਈ ਪ੍ਰੋਜੈਕਟ, ਇਨਵਰਟਰ, ਮੇਜ਼ ਕੁਰਸੀਆਂ ਆਦਿ ਸਮਾਨ ਦਿੱਤਾ ਗਿਆ।
ਇਸ ਸਮੇਂ ਸੰਤ ਬਾਬਾ ਸੁਰਜੀਤ ਸਿੰਘ ਸਰਪ੍ਰਸਤ ਸੰਤ ਬਾਬਾ ਦਰਸ਼ਨ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅੰਗੀਠਾ ਸਾਹਿਬ, ਸੂਬੇਦਾਰ ਸੁਖਵਿੰਦਰ ਸਿੰਘ, ਸੰਤ ਜਸਵਿੰਦਰ ਸਿੰਘ ਹਰੇੜੀ, ਸੁਖਵਿੰਦਰ ਸਿੰਘ ਮੈਨੇਜਰ, ਵੈਦ ਸੁਰਿੰਦਰ ਪਾਲ ਸਿੰਘ ਬਹਾਦਰਪੁਰ, ਦੀਦਾਰ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media