Monday, June 22, 2026

ਸਰਹੱਦ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ‘ਚ ਕੱਦ ਦੀਆਂ ਫਸਲਾਂ ਲਗਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਅੱਜ ਜਾਰੀ ਬਿਆਨ ਵਿੱਚ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਕਿਹਾ ਹੈ ਕਿ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਇਹ ਹੁਕਮ ਇੱਕਤਰਫਾ ਪਾਸ ਕੀਤਾ ਜਾਂਦਾ ਹੈ ਕਿ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਕੰਡਿਆਲੀ ਤਾਰ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ ਇੱਕ ਕਿਲੋਮੀਟਰ ਦੇ ਇਲਾਕੇ ‘ਚ ਉਚੇ ਕੱਦ ਦੀਆਂ ਫਸਲਾਂ ਆਦਿ ਨਹੀ ਲਗਾਵੇਗਾ ਨਾ ਹੀ ਇਸ ਏਰੀਏ ਵਿਚ ਉਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ।
ਇਹ ਹੁਕਮ 30-06-2024 ਤੱਕ ਲਾਗੂ ਰਹੇਗਾ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …