ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ
ਸਟੇਟ ਬੈਂਕ ਆਫ਼ ਇੰਡੀਆ ਨੇ ਚਾਰ ਬੈਟਰੀ ਵਾਹਨ ਭੇਟ ਕੀਤੇ ਹਨ।ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਸਟੇਟ ਬੈਂਕ ਆਫ਼ ਇੰਡੀਆ ਦੇ ਡਿਪਟੀ ਜਨਰਲ ਮੈਨੇਜਰ ਕਾਲਜ ਕੁਮਾਰ ਨੇ ਵਾਹਨਾਂ ਦੀਆਂ ਚਾਬੀਆਂ ਸੌਂਪੀਆਂ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਜਿਥੇ ਵੱਖ-ਵੱਖ ਕੰਪਨੀਆਂ ਵੱਲੋਂ ਵਾਹਨ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਜਾਂਦੀ ਹੈ, ਉਥੇ ਹੀ ਅੱਜ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚਾਰ ਬੈਟਰੀ ਵਾਹਨ ਭੇਟ ਕੀਤੇ ਗਏ ਹਨ।ਇਹ ਵਾਹਨ ਬਜ਼ੁਰਗਾਂ, ਬੱਚਿਆਂ ਅਤੇ ਲੋੜਵੰਦਾਂ ਦੀ ਸਹੂਲਤ ਲਈ ਵਰਤੇ ਜਾਣਗੇ।ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਕੀਤੀ ਸੇਵਾ ਦੀ ਸ਼ਲਾਘਾ ਕੀਤੀ ਹੈ।
ਸਟੇਟ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਕਾਲਜ ਕੁਮਾਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆਂ ਭਰ ਤੋਂ ਲੱਖਾਂ ਲੋਕ ਦਰਸ਼ਨ ਕਰਨ ਪਹੁੰਚਦੇ ਹਨ।ਬੈਂਕ ਵੱਲੋਂ ਵਾਹਨ ਭੇਟ ਕਰਨ ਦਾ ਮਕਸਦ ਬੱਚੇ ਅਤੇ ਬਜ਼ੁਰਗ ਸੰਗਤ ਨੂੰ ਬੇਹਤਰ ਸੁਵਿਧਾ ਦੇਣਾ ਹੈ, ਤਾਂ ਜੋ ਉਨ੍ਹਾਂ ਨੂੰ ਦਰਸ਼ਨ ਕਰਨ ਸਮੇਂ ਕੋਈ ਮੁਸ਼ਕਲ ਨਾ ਆਵੇ।ਸ਼੍ਰੋਮਣੀ ਕਮੇਟੀ ਵਲੋਂ ਬੈਂਕ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਅਕਾਊਂਟੈਂਟ ਗੁਰਦੀਪ ਸਿੰਘ ਥੋਬਾ ਤੋਂ ਇਲਾਵਾ ਸਟੇਟ ਬੈਂਕ ਦੇ ਰਿਜ਼ਨਲ ਮੈਨੇਜਰ ਬੀ ਸ਼ੇਖਰ ਤੇ ਸ਼ਾਖਾ ਪ੍ਰਬੰਧਕ ਕੇ.ਡੀ ਸਿੰਘ ਆਦਿ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media