ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਇੱਕ ਵਿਸ਼ੇਸ਼ ‘ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ‘ਤੇ ਸ਼ਰਧਾਂਜਲੀ ਭੇਟ ਕੀਤ।ਸ਼ਹੀਦ ਭਗਤ ਸਿੰਘ ਇੱਕ ਭਾਰਤੀ ਕ੍ਰਾਂਤੀਕਾਰੀ ਨੌਜਵਾਨ ਸੀ।ਜਿਸ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।ਉਨ੍ਹਾਂ ਨੇ ਰਾਜਗੁਰੂ ਤੇ ਸੁਖਦੇਵ ਨਾਲ ਮਿਲ ਕੇ ਸਕਾਟ ਦੀ ਹੱਤਿਆ ਕਰਨੀ ਸੀ, ਰਚੀ ਪਰ ਗਲਤੀ ਨਾਲ ਉਨ੍ਹਾਂ ਨੇ ਸਾਂਡਰਸ ਨੂੰ ਗੋਲੀ ਮਾਰ ਦਿੱਤਾ।1929 ਵਿੱਚ ਉਨ੍ਹਾਂ ਨੇ ਅਸੈਂਬਲੀ ਵਿੱਚ ਦੋ ਬੰਬ ਸੁੱਟ ਕੇ ਅਤੇ ਆਤਮ ਸਮਰਪਣ ਕਰ ਦਿੱਤਾ।ਇਸ ਕੇਸ ਦੇ ਮੁਕੱਦਮੇ ‘ਚ ਉਨ੍ਹਾਂ ਤਿੰਨਾਂ ਨੂੰ 23 ਮਾਰਚ 1931 ਨੂੰ ਫਾਂਸੀ ਦੇ ਦਿੱਤੀ ਗਈ ।
ਸਕੂਲ ਦੇ ਅਧਿਆਪਕਾਂ ਨੇ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਬਲਿਦਾਨ ‘ਤੇ ਚਾਨਣਾ ਪਾਇਆ। ਅਧਿਆਪਕਾਂ ਨੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ ਪੜ੍ਹੀਆਂ ਤੇ ਪੂਰੀ ਸਵੇਰ ਦੀ ਸਭਾ ਵਿੱਚ ਇਨਕਲਾਬ ਜ਼ਿੰਦਾਬਾਦ ਅਤੇ ਜੈ ਹਿੰਦ ਦਾ ਨਾਅਰਾ ਗੂੰਜ਼ ਉਠਿਆ।
ਸਕੂਲ ਨੇ ਹੋਲੀ ਦਾ ਤਿਉਹਾਰ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ।ਅਧਿਆਪਕਾਂ ਨੇ ਹੋਲਿਕਾ ਦੀ ਕਥਾ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ।
ਅਧਿਆਪਕਾਂ ਤੇ ਵਿਦਿਆਰਥੀਆਂ ਨੇ ਅੱਜ ਗਣੇਸ਼ ਸ਼ੰਕਰ ਵਿਦਿਆਰਥੀ’ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਦਿੱਤੀ।ਉਹ ਇੱਕ ਭਾਰਤੀ ਪੱਤਰਕਾਰ, ਰਾਸ਼ਟਰਵਾਦੀ, ਸਵਤੰਤਰਤਾ ਅੰਦੋਲਨ ਦੇ ਕਾਰਜ਼ਕਰਤਾ ਸਨ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਕਿਹਾ ਕਿ ਕ੍ਰਾਂਤੀਕਾਰੀਆਂ ਦੁਆਰਾ ਕੀਤੇ ਬਲਿਦਾਨਾਂ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਤੇ ਦੇਸ਼ ਪ੍ਰਤੀ ਸੇਵਾ ਭਾਵਨਾ ਜਾਗ੍ਰਿਤ ਕਰਨ ਦੀ ਲੋੜ ਹੈ।ਉਨ੍ਹਾਂ ਨੇ ਰੰਗਾਂ ਦੀ ਤਰ੍ਹਾਂ ਆਪਣੇ ਜੀਵਨ ਨੂੰ ਖੁਸ਼ਹਾਲ ਬਣਾਉਣ ਦੀ ਕਾਮਨਾ ਕੀਤੀ।