Monday, July 6, 2026

ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਦੇਸ਼ ਰੱਖਯਕ, ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ ਇਸ ਵਾਰ ਵੀ ਪੂਰੀ ਸਿੱਖੀ ਸ਼ਾਨੋ ਸ਼ੋਕਤ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਗੁਰਮਤੇ ਅਨੁਸਾਰ ਮਨਾਇਆ ਗਿਆ।ਰਾਗੀ ਸਿੰਘਾਂ, ਢਾਡੀ ਜਥਿਆਂ, ਕਵੀਸ਼ਰਾਂ ਅਤੇ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿੱਚ ਕਥਾ ਵਿਖਿਆਨ, ਕੀਰਤਨ, ਢਾਡੀ ਜਥੇ ਨੇ ਸੰਗਤਾਂ ਨਾਲ ਗੁਰਇਤਿਹਾਸ ਨਾਲ ਸਾਂਝ ਪਾਈ।ਸ੍ਰੀ ਗੁਰੂ ਸਿੰਘ ਸਭਾ (ਰਜਿ.) ਸ੍ਰੀ ਅੰਮ੍ਰਿਤਸਰ ਵਲੋਂ ਪੰਜ ਪਿਆਰਿਆਂ, ਨਿਸ਼ਾਚੀਆਂ ਦੀ ਅਗਵਾਈ ਵਿੱਚ ਇਸ ਸਮੇਂ ਨਗਰ ਕੀਰਤਨ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜਾ।ਨਗਰ ਕੀਰਤਨ ਨਾਲ ਸਿੰਘ ਸਭਾ ਦੇ ਜਨਰਲ ਸਕੱਤਰ ਹਰਮਨਜੀਤ ਸਿੰਘ, ਗੁਰਬਖਸ਼ ਸਿੰਘ ਬੇਦੀ, ਸੁਖਵਿੰਦਰ ਸਿੰਘ ਸਕੱਤਰ, ਸਰਬਜੋਤ ਸਿੰਘ ਮੀਤ ਪ੍ਰਧਾਨ, ਰਵਿੰਦਰਜੀਤ ਸਿੰਘ ਪ੍ਰਚਾਰ ਸਕੱਤਰ, ਅਰਵਿੰਦਰ ਸਿੰਘ ਭਾਟੀਆ, ਹਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਹਲੂਵਾਲੀਆ, ਗੋਪਾਲ ਸਿੰਘ, ਹਰਭਜਨ ਸਿੰਘ, ਅਮਰਦੀਪ ਸਿੰਘ ਆਦਿ ਨੂੰ ਬੁੱਢਾ ਦਲ ਵਲੋਂ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਪਰਮਜੀਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ ਨੇ ਨਿੱਘਾ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ, ਨਿਸ਼ਾਨਚੀਆਂ, ਨਗਾਰਚੀਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।ਵੱਖ-ਵੱਖ ਗੱਤਕਾ ਟੀਮਾਂ ਨੇ ਸ਼ਸਤਰ ਕਲਾ ਦੇ ਜੌਹਰ ਵਿਖਾਏ।

 

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …