ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ
ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਨਾਨਕਸਰ ਵੇਰਕਾ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪਾਲ ਸਿੰਘ ਅਤੇ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਭਾਜਪਾ ਆਗੂ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਸਿਫ਼ਤੀਂ ਦਾ ਘਰ ਹੈ।ਇਸ ਨੂੰ ਅਤੇ ਇਸ ਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ਉਚੇਚੇ ਯਤਨਾਂ ਦੀ ਲੋੜ ਹੈ।ਉਹ ਵਿਕਾਸ ਯੋਜਨਾਵਾਂ ਲਈ ਕੇਂਦਰ ਤੋਂ ਸਪੈਸ਼ਲ ਪੈਕੇਜ਼ ਲਿਆਉਣਗੇ।ਸਾਬਕਾ ਰਾਜਦੂਤ ਦਾ ਵੇਰਕਾ ਪਹੁੰਚਣ `ਤੇ ਨਗਰ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ।ਇਸ ਮੌਕੇ ਸਿਮਰਨ ਵੇਰਕਾ ਓ.ਬੀ.ਸੀ ਸਕੱਤਰ ਪੰਜਾਬ, ਕਵਲਜੀਤ ਸਿੰਘ ਸੰਨੀ, ਵਰਿੰਦਰ ਸਿੰਘ ਸਵੀਟੀ, ਬੌਬੀ ਵੇਰਕਾ, ਰਣਜੀਤ ਸਿੰਘ ਗੋਲਡੀ, ਗੁਰਕੰਵਲ ਮਾਨ, ਹਰਵਿੰਦਰ ਸਿੰਘ ਰਾਜੂ, ਸੁਖਦੇਵ ਸਿੰਘ ਮੂਧਲ, ਮੰਗਲ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਤੇ ਕੁਲਵੰਤ ਸਿੰਘ ਵੇਰਕਾ ਵੀ ਮੌਜ਼ੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media