Saturday, May 24, 2025
Breaking News

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ – ਜਿਲ੍ਹਾ ਚੋਣ ਅਧਿਕਾਰੀ

ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਆਪਸੀ ਤਾਲਮੇਲ ਸਬੰਧੀ ਮੀਟਿੰਗ ਕੀਤੀ।ਜਿਸ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਪੁਲਿਸ ਅਧਿਕਾਰੀਆਂ ਨਾਲ ਆਪਣਾ ਤਾਲਮੇਲ ਬਣਾ ਕੇ ਰੱਖਣ ਅਤੇ ਜੇਕਰ ਕੋਈ ਪੋਲਿੰਗ ਬੂਥ ‘ਚ ਤਬਦੀਲੀ ਆਉਂਦੀ ਹੈ ਤਾਂ ਉਸ ਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ।ਉਨਾਂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨਰ ਵਲੋਂ ਸੀ ਵਿਜ਼ਲ ਨਾਂ ਦੀ ਐਪ ਲਾਂਚ ਕੀਤੀ ਹੈ।ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜ਼ਾਬਤੇ ਦੀ ਉ਼ਲੰਘਣਾ ਸਬੰਧੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ‘ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਂਦੀ ਹੈ।ਉਨਾਂ ਦੱਸਿਆ ਕਿ ਇਹ ਐਪ ਉਸ ਲੋਕੇਸ਼ਨ ਆਪਣੇ ਆਪ ਚੁੱਕ ਲੈਂਦੀ ਹੈ, ਜਿਥੇ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਇਵ ਫੋਟੋ ਜਾਂ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਇਸ ਐਪ ‘ਤੇ ਸਿਰਫ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਭੇਜੀ ਜਾਵੇ।ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਲੱਗੇ ਹੋਏ ਨਾਜਾਇਜ਼ ਪੋਸਟਰਾਂ ਤੇ ਬੈਨਰਾਂ ਨੂੰ ਤੁਰੰਤ ਹਟਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਪ੍ਰਿੰਟਿੰਗ ਪ੍ਰੈਸਾਂ ਵਾਲੇ ਚੋਣਾਂ ਸਬੰਧੀ ਤਿਆਰ ਕੀਤੀ ਗਈ ਸਮੱਗਰੀ ਤੇ ਉਸਦੀ ਗਿਣਤੀ ਅਤੇ ਪ੍ਰਿੰਟਿੰਗ ਪ੍ਰੈਸ ਦਾ ਨਾਮ ਜਰੂਰ ਪ੍ਰਿੰਟ ਹੋਵੇ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਇਲਾਕੇ ਅਧੀਨ ਆਉਂਦੇ ਪੋਲਿੰਗ ਅਤੇ ਗਿਣਤੀ ਕੇਂਦਰਾਂ ਦੀ ਜਾਂਚ ਕਰਨ ਤਾਂ ਜੋ ਬਾਅਦ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾਵੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਐਸ.ਡੀ.ਐਮ ਅੰਮ੍ਰਿਤਸਰ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ ਮਜੀਠਾ ਡਾ. ਹਰਨੂਰ ਕੌਰ ਢਿੱਲੋਂ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਆਰ.ਟੀ.ਏ ਅਰਸ਼ਦੀਪ ਸਿੰਘ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …