ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪਹਿਲੀ ਪਾਤਿਸ਼ਾਹੀ ਨਾਲ ਸਬੰਧਤ ਇਤਿਹਾਸਕ ਸਥਾਨ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਮਨਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਭਾਈ ਸੁਖਦੇਵ ਸਿੰਘ ਮੁੱਖ ਪ੍ਰਬੰਧਕ ਅਤੇ ਭਾਈ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਰਾਜਵਿੰਦਰ ਸਿੰਘ ਲੱਕੀ ਪ੍ਰਧਾਨ ਸੁਸਾਇਟੀ, ਹਰਦੀਪ ਸਿੰਘ ਸਾਹਨੀ ਮੁੱਖ ਸਲਾਹਕਾਰ ਦੀ ਨਿਗਰਾਨੀ ਹੇਠ ਹੋਇਆ।
ਭਾਈ ਦਲਵੀਰ ਸਿੰਘ ਸਰਪ੍ਰਸਤ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਕੀਤੇ।ਉਪਰੰਤ ਰਾਜਿੰਦਰਪਾਲ ਸਿੰਘ ਜਨਰਲ ਸਕੱਤਰ ਦੇ ਸਟੇਜ਼ ਸੰਚਾਲਨ ਅਧੀਨ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਹਰਫੂਲ ਸਿੰਘ, ਭਾਈ ਗੁਰਿੰਦਰ ਸਿੰਘ ਗੁਜ਼ਰਾਲ, ਜਸਪਿੰਦਰ ਸਿੰਘ ਦੇ ਜੱਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਗੁਰਬਾਣੀ ਦੀ ਰੋਸ਼ਨੀ ‘ਚ ਕਥਾ ਵਿਚਾਰ ਕੀਤੀ।
ਸਮਾਗਮ ਵਿੱਚ ਅਮਰਿੰਦਰ ਸਿੰਘ, ਜਸਵੀਰ ਸਿੰਘ ਖਾਲਸਾ, ਗੁਲਜ਼ਾਰ ਸਿੰਘ, ਈਮਾਨਪ੍ਰੀਤ ਸਿੰਘ, ਕਰਤਾਰ ਸਿੰਘ, ਗਿਰੀਸ਼ ਕੁਮਾਰ, ਹਰਜੀਤ ਸਿੰਘ ਢੀਂਗਰਾ, ਹਰਵਿੰਦਰ ਸਿੰਘ ਪੱਪੂ, ਗੁਰਸਿਮਰਨ ਸਿੰਘ ਗੁਜਰਾਲ, ਹਰਿੰਦਰਵੀਰ ਸਿੰਘ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਰਵਨੀਤ ਕੌਰ, ਗੁਰਮੀਤ ਕੌਰ, ਕੁਲਵਿੰਦਰ ਕੌਰ, ਰੇਖਾ ਰਾਣੀ, ਕਿਰਨ ਦੂਆ, ਸਿਮਰਨਜੀਤ ਕੌਰ, ਵੀਰਪਾਲ ਕੌਰ, ਕੁਲਦੀਪ ਕੌਰ ਆਦਿ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸੁਸਾਇਟੀ ਵਲੋਂ ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ ਦੇ ਨਾਲ ਭਾਈ ਹਰਬੇਅੰਤ ਸਿੰਘ ਨੇ ਭਾਈ ਸੁਖਦੇਵ ਸਿੰਘ ਦਾ ਸਨਮਾਨ ਕੀਤਾ, ਜਦੋਂ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੁਸਾਇਟੀ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੂੰ ਦੁਸ਼ਾਲਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …