ਅੰਮ੍ਰਿਤਸਰ 29 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ
ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਰਜਾ ਦੇ ਲੋਕਾਂ ਵਲੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ।ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਹੁਣ ਵਿਰੋਧੀਆਂ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ 13 ਸੀਟਾਂ ‘ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਪਿੰਡ ਸਰਜਾ ਦੇ ਆਨੰਦ ਸਿੰਘ ਮੌਜ਼ੂਦਾ ਮੈਂਬਰ ਪੰਚਾਇਤ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ, ਦਵਿੰਦਰ ਸਿੰਘ, ਮਨਜੀਤ ਕੌਰ ਮਨੀ ਤੋਂ ਇਲਾਵਾ 100 ਤੋਂ ਵੱਧ ਪਿੰਡ ਵਾਸੀ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।ਇਸ ਮੌਕੇ ਭੁਪਿੰਦਰ ਰਮਾਣਾ ਚੱਕ ਤੇ ਗੁਰਮੁੱਖ ਸਰਜਾ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media