ਅੰਮ੍ਰਿਤਸਰ, 29 ਮਾਰਚ (ਦੀਪ ਦਵਿੰਦਰ ਸਿੰਘ) – ਸਥਾਨਕ ਤਰਨ ਤਾਰਨ ਰੋਡ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਵਿਖੇ ਕਰਵਾਏ ਗਏ ਇੱਕ ਸ਼ੁਕਰਾਨਾ
ਸਮਾਗਮ ਦੌਰਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਨਵੀਂ ਮਿੰਨੀ ਕਹਾਣੀਆਂ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ ਕੀਤੀ ਗਈ।ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਸਾਹਿਤਕਾਰ ਸਤਿੰਦਰ ਸਿੰਘ ਓਠੀ ਨੇ ਕਿਹਾ ਕਿ ਇਹ ਪੱਟੀ ਦੀ ਨੌਵੀਂ ਪੁਸਤਕ ਹੈ।ਇਸ ਤੋਂ ਪਹਿਲਾਂ ਉਹ ਧਾਰਮਿਕ ਸਾਹਿਤ, ਵਾਰਤਕ, ਕਹਾਣੀ ਸੰਗ੍ਰਹਿ, ਨਾਵਲ ਅਤੇ ਸੰਗੀਤ ਦੇ ਵਿਸ਼ੇ ‘ਤੇ ਪੁਸਤਕਾਂ ਦੀ ਸਿਰਜਣਾ ਕਰ ਚੁੱਕੇ ਹਨ।ਕਿਤਾਬ ਦਾ ਮੁੱਖ ਬੰਦ ਲੇਖਿਕਾ ਹਰਦੀਪ ਕੌਰ ਨਾਜ਼ ਨੇ ਲਿਖਿਆ ਹੈ।ਪ੍ਰਵਾਸੀ ਲੇਖਕ ਤਰਲੋਕ ਸਿੰਘ ਹੁੰਦਲ ਨੇ ਕਿਹਾ ਕਿ ਇਸ ਕਿਤਾਬ ਵਿੱਚ ਛੋਹੇ ਗਏ ਸਮਾਜਿਕ, ਧਾਰਮਿਕ, ਰਾਜਨੀਤਿਕ ਵਿਸ਼ੇ ਦਿਲ ਟੁੰਬਵੇਂ ਕਟਾਖਸ਼ ਕਰਦੇ ਹੋਏ ਪਾਠਕਾਂ ਨੂੰ ਸੁਚੇਤ ਕਰਦੇ ਹਨ।ਲੇਖਕ ਇਕਵਾਕ ਸਿੰਘ ਪੱਟੀ ਨੇ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਲੇਖਕ ਦੀ ਲਿਖਤ ਤਾਂ ਹੀ ਸਫ਼ਲ ਹੁੰਦੀ ਹੈ ਜਦ ਪਾਠਕਾਂ ਦਾ ਪਿਆਰ ਮਿਲਦਾ ਹੈ।
ਇਸ ਮੌਕੇ ਤੇਜਿੰਦਰ ਸਿੰਘ, ਅਮਰਜੀਤ ਸਿੰਘ ਲਾਡੀ, ਚਰਨਜੀਤ ਸਿੰਘ, ਗੁਰਲਾਲ ਸਿੰਘ, ਰਿਟਾ. ਪ੍ਰਿੰਸੀਪਲ ਅਮਰਜੀਤ ਸਿੰਘ, ਗੀਤਕਾਰ ਆਰਜੀਤ, ਮਨਬੀਰ ਕੌਰ, ਸੰਦੀਪ ਸਿੰਘ ਮਰਵਾਹਾ, ਅਦਾਕਾਰ ਅਤੇ ਨਿਰਦੇਸ਼ਕ ਦਲਜੀਤ ਸਿੰਘ ਸੋਨਾ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਪਵਿੱਤਰਜੀਤ ਸਿੰਘ, ਡਾ. ਪਰਮਪਾਲ ਸਿੰਘ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media