ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ
ਸਥਾਨਕ ਭਗਤ ਪੂਰਨ ਸਿੰਘ ਪਿੰਗਲਵਾੜਾ ਸੇਵਾ ਸੁਆਇਟੀ ਮਾਨਾਂਵਾਲਾ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਕਰਵਾਇਆ ਗਿਆ।ਜਿਲ੍ਹਾ ਪੱਧਰੀ ਪੀ.ਡਬਲਿਊ.ਡੀ.ਕਮੇਟੀ ਮੈਂਬਰ ਧਰਮਿੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸਭ ਨੂੰ ਇਸ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।ਦੇਸ਼ ਵਿੱਚ ਆਮ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ।ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੀ ਸਹਾਇਤਾ ਲਈ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿੰਨਾਂ ਦਾ ਲਾਭ ਦਿਵਿਆਂਗ ਵੋਟਰ ਸਕਸ਼ਮ ਐਪ ‘ਤੇ ਰਜਿਸਟਰੇਸ਼ਨ ਕਰਵਾ ਕੇ ਲੈ ਸਕਦੇ ਹਨ।ਇਸ ਮੌਕੇ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਪ੍ਰਬੰਧਕੀ ਸ਼ਾਖਾ ਇੰਚਾਰਜ ਅਮਰਜੀਤ ਸਿੰਘ, ਵਿਧਾਨ ਸਭਾ ਹਲਕਾ ਅਟਾਰੀ ਦੇ ਪੀ.ਡਬਲਿਊ.ਡੀ ਕਮੇਟੀ ਨੋਡਲ ਅਫ਼ਸਰ ਸ੍ਰੀਮਤੀ ਸੰਤੋਸ਼ ਕੁਮਾਰੀ, ਸੁਖਰਾਜ ਸਿੰਘ, ਸੰਕੇਤਕ ਭਾਸ਼ਾ ਮਾਹਿਰ ਕੰਵਲਜੀਤ ਕੌਰ ਅਤੇ ਸ੍ਰੀਮਤੀ ਸਿਮਰਨਜੀਤ ਕੌਰ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media