ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਸਿੱਖ ਲਾਈਟ
ਇਨਫੈਂਟਰੀ ਰੈਜੀਮੈਂਟ ਵੱਲੋਂ 2 ਤੋਂ 5 ਅਪ੍ਰੈਲ ਨੂੰ ਇਸ ਦਫਤਰ ਵਿਖੇ ਟੀਮ ਸਿੱਖ ਲਾਈਟ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ ਸਬੰਧੀ ਮੁਸ਼ਕਿਲਾਂ ਸੁਣੇਗੀ ਅਤੇ ਉਨਾਂ ਨੂੰ ਹੱਲ ਕਰਨ ਲਈ ਆਪਣੇ ਰਿਕਾਰਡ ਦਫਤਰ ਨੂੰ ਲਿਖੇਗੀ।ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਸੈਨਿਕ ਆਪਣਾ ਪੈਨਸ਼ਨ ਆਦਿ ਸਬੰਧੀ ਰਿਕਾਰਡ ਨਾਲ ਲੈ ਕੇ ਸੈਨਿਕ ਭਲਾਈ ਮੁੱਖ ਡਾਕ ਵਿਭਾਗ ਦੇ ਦਫਤਰ ਸਾਹਮਣੇ ਪਹੁੰਚ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media