Monday, July 8, 2024

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਆਯੋਜਿਤ

ਅੰਮ੍ਰਿਤਸਰ, ਅਪ੍ਰੈਲ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟਾ ਘੱਲੂਘਾਰਾ (ਕਾਹੂੰਨਵਾਨ ਛੰਭ) ਅਤੇ ਮਾਤਾ ਸੁੰਦਰ ਕੌਰ ਜੀ ਦੇ ਪਾਵਨ ਪਵਿੱਤਰ ਸ਼ਹੀਦੀ ਅਸਥਾਨਾਂ ਦੇ ਦਰਸ਼ਨਾਂ ਲਈ ਅੱਜ ਜੱਥਾ ਰਵਾਨਾ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਆਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਯਾਤਰਾ ਦਾ ਮੁੱਖ ਮੰਤਵ ਸੰਗਤਾਂ ਨੂੰ ਸਿੱਖਾਂ ਦੇ ਕੁਰਬਾਨੀਆਂ ਭਰੇ ਗੋਰਵਮਈ ਇਤਿਹਾਸ ਤੋਂ ਜਾਣੂ ਕਰਵਾ ਕੇ ਸਿੱਖੀ ਪ੍ਰਤੀ ਜਜ਼ਬੇ ਨੂੰ ਪ੍ਰਫੂਲਿਤ ਕਰਨਾ ਹੈ।ਧਰਮ-ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਅਤੇ ਹਰਮਨਜੀਤ ਸਿੰਘ ਨੇ ਸਿੱਖ ਇਤਿਹਾਸ ਵਿੱਚ ਆਪਣੀ ਵਿਲੱਖਣਤਾ ਨੂੰ ਪ੍ਰਗਟਾਉਂਦੇ ਉਕਤ ਗੁਰਧਾਮਾਂ ਬਾਬਤ ਚਾਨਣਾ ਪਾਇਆ।ਉਨ੍ਹਾਂ ਦੱਸਿਆ ਕਿ ਇਸ ਅਸਥਾਨ ਤੇ ਆਪਣੀ ਅਨੋਖੀ ਪਹਿਚਾਣ ਅਤੇ ਸੁਤੰਤਰ ਹਸਤੀ ਨੂੰ ਬਰਕਰਾਰ ਰੱਖਣ ਵਾਲੇ 7000 ਦੇ ਕਰੀਬ ਸਿੱਖ ਮੁਗਲ ਫੋਜਾਂ ਵੱਲੋਂ ਸ਼ਹੀਦ ਕੀਤੇ ਗਏ ਸਨ, ਜਿੰਨ੍ਹਾਂ ਵਿਚੋ 3000 ਦੇ ਕਰੀਬ ਬੀਬੀਆਂ ਅਤੇ ਬੱਚਿਆਂ ਨੂੰ ਬੜੀ ਬੇਰਹਿਮੀ ਨਾਲ ਕਾਹੂੰਨਵਾਨ ਦੀ ਛੰਭ ਵਿੱਚ ਗ੍ਰਿਫਤਾਰ ਕਰਕੇ ਲਾਹੋਰ ਦੇ ਨਿਖਾਸ ਚੌਂਕ ਵਿਖੇ ਸ਼ਹੀਦ ਕੀਤਾ ਗਿਆ ਸੀ।ਉਨ੍ਹਾਂ ਨੇ ਦੱਸਿਆ ਕਿ ਇਸੇ ਜੰਗ ਵਿੱਚ ਭਾਈ ਵੀਰ ਸਿੰਘ ਜੀ ਦੇ ਨਾਵਲ ਦੀ ਨਾਇਕਾ ਬੀਬੀ ਸੁੰਦਰੀ ਜੀ ਵੀ ਜੱਥੇ ਸਮੇਤ ਸ਼ਹੀਦ ਹੋਈ ਸੀ।
ਪਿੰਡਾਂ ਦੀਆਂ ਪੰਚਾਇਤਾਂ ਨੇ ਬੱਚਿਆਂ ਨੂੰ ਸਿੱਖੀ ਵਿੱਚ ਪਰਿਪੱਕ ਕਰਨ ਹਿੱਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਇਸ ਇਤਿਹਾਸਕ ਖੇਤਰ ‘ਚ ਅਤਿ ਆਧੁਨਿਕ ਸਕੂਲ ਖੋਲਣ ਦੀ ਇੱਛਾ ਜ਼ਾਹਿਰ ਕੀਤੀ ਤਾਂ ਜੋ ਅਕਾਦਮਿਕ ਵਿਦਿਆ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖ ਅਮੀਰ ਵਿਰਸੇ ਅਤੇ ਪ੍ਰੰਪਰਾਗਤ ਸਭਿਆਚਾਰ ਨਾਲ ਜੋੜਿਆ ਜਾ ਸਕੇ।
ਯਾਤਰਾ ਵਿੱਚ ਮਨਮੋਹਨ ਸਿੰਘ, ਮੋਹਨਜੀਤ ਸਿੰਘ ਭੱਲਾ, ਹਰਬੰਸ ਸਿੰਘ ਤੁਲੀ, ਇੰਦਰਜੀਤ ਸਿੰਘ ਅੜੀ, ਜਤਿੰਦਰਬੀਰ ਸਿੰਘ, ਪ੍ਰਦੀਪ ਸਿੰਘ ਵਾਲੀਆ, ਜਸਬੀਰ ਸਿੰਘ, ਰਾਬਿੰਦਰੀਰ ਸਿੰਘ ਭੱਲਾ, ਸਤਵਿੰਦਰ ਸਿੰਘ, ਗੁਰਦਰਸਸ਼ਨ ਸਿੰਘ, ਪ੍ਰਿੰਸੀਪਲ ਹਰਕੀਰਤ ਕੌਰ, ਪ੍ਰਿੰ. ਮਧੂ ਚਾਵਲਾ, ਪ੍ਰਿੰ. ਹਰਤਾਜ ਸਿੰਘ, ਬੀਬੀ ਪ੍ਰਭਜੋਤ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਮਨਮੋਹਨ ਕੌਰ ਅਤੇ ਹੋਰ ਸਟਾਫ ਸਮੇਤ 200 ਦੇ ਕਰੀਬ ਸੰਗਤਾਂ ਸ਼ਾਮਲ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …