Sunday, December 22, 2024

ਐਡਵੋਕੇਟ ਧਾਮੀ ਵਲੋਂ ਗੁਰੂ ਨਾਨਕ ਦੇਵ ਸੀਨੀ. ਸਕੈਂ. ਸਕੂਲ ਵਿਖੇ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ.ਸੀ.ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜ਼ਟ ਵਿੱਚ ਵਿਸ਼ੇਸ਼ ਤੌਰ ‘ਤੇ ਫੰਡ ਰੱਖੇ ਗਏ ਹਨ।ਐਡਵੋਕੇਟ ਧਾਮੀ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ, ਸਕੂਲ ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …