ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਵੂਮੈਨ ਦੇ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਭਾਸ਼ਾ: ਵਰਤਮਾਨ ਦ੍ਰਿਸ਼ ਅਤੇ ਦ੍ਰਿਸ਼ਟੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਪੋ੍ਰਫ਼ੈਸਰ ਅਤੇ ਮੁਖੀ ਡਾ. ਮਨਜਿੰਦਰ ਸਿੰਘ ਮੁੱਖ ਬੁਲਾਰੇ ਸਨ।
ਡਾ. ਮਨਜਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇਤਿਹਾਸ, ਭਾਸ਼ਾਈ ਅਤੇ ਸਾਹਿਤਕ ਗੌਰਵ ਤੋਂ ਜਾਣੂ ਕਰਵਾਉਦੇ ਹੋਏ ਵਰਤਮਾਨ ’ਚ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕੀਤੀ।ਉਨ੍ਹਾਂ ਪੰਜਾਬੀ ਭਾਸ਼ਾ ਨੂੰ ਗਿਆਨ ਦੀ ਭਾਸ਼ਾ ਬਣਾਉਣ ’ਤੇ ਜ਼ੋਰ ਦਿੱਤਾ।ਆਰਟੀਫਿਸ਼ੀਅਲ ਇੰਟੈਲੀਜੈਂਸ ਬਾਰੇ ਚਰਚਾ ਕਰਦੇ ਹੋਏ ਇਸ ਦੇ ਸਕਾਰਾਤਮਕ ਅਤੇ ਨਕਾਰਾਤਮਕ ਪਹਿਲੂਆਂ ਸਬੰਧੀ ਚਰਚਾ ਕੀਤੀ।
ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਡਾ. ਮਨਜਿੰਦਰ ਸਿੰਘ ਨੂੰ ਪੌਦਾ ਭੇਟ ਕਰਦਿਆਂ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਨਾਲ ਜੁੜਨ ਦੀ ਅਪੀਲ ਕੀਤੀ।ਪ੍ਰੋਗਰਾਮ ‘ਚ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ।ਸਹਾਇਕ ਪ੍ਰੋਫੈਸਰ ਡਾ. ਕੁਲਵੰਤ ਕੌਰ ਨੇ ਮੰਚ ਸੰਚਾਲਨ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …