ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਦੇ ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੀ
ਸੇਵਾਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਚੋਣ ਕਰਨ ਲਈ ਐਸੋਸ਼ੀਏਸ਼ਨ ਦੀ ਇਕੱਤਰਤਾ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਕੁਲਵੰਤ ਸਿੰਘ ਰੰਧਾਵਾ ਸਾਬਕਾ ਸਕੱਤਰ, ਰਮਿੰਦਰਬੀਰ ਸਿੰਘ ਸਾਬਕਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰਾਜ ਸਿੰਘ ਸਾਬਕਾ ਮੈਨੇਜਰ, ਜਸਵੰਤ ਸਿੰਘ (ਬਾਪੂ) ਸੇਵਾਦਾਰ ਨੂੰ ਸਨਮਾਨਿਤ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media