Friday, July 5, 2024

ਐਮ.ਐਲ.ਜੀ ਕਾਨਵੈਂਟ ਸਕੂਲ ‘ਚ ਨਰਸਰੀ ਤੋਂ ਗਿਆਰਵੀਂ ਦੇ ਦਾਖਲਿਆਂ ਲਈ ਭਾਰੀ ਉਤਸ਼ਾਹ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ‘ਚ ਦਾਖਲਿਆਂ ਲਈ ਬੱਚਿਆਂ ਅਤੇ ਮਾਪਿਆਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਸਕੂਲ ਵਲੋਂ ਕਲਾਸ ਬਾਰਵੀ ਤੱਕ ਮਾਨਤਾ ਪ੍ਰਾਪਤ ਹੈ ਅਤੇ ਬੱਚੇ ਕਲਾਸ ਗਿਆਰਵੀਂ-ਬਾਰਵੀਂ ਲਈ ਕਿਸੇ ਵੀ ਸਟ੍ਰੀਮ (ਮੈਡੀਕਲ, ਨਾਨ-ਮੈਡੀਕਲ, ਕਮਰਸ, ਆਰਟਸ) ਵਿੱਚ ਦਾਖਲਾ ਲੈ ਸਕਦੇ ਹਨ।ਸਕੂਲ ਵਲੋਂ ਘੱਟ ਫੀਸਾਂ ‘ਤੇ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।ਬੱਚਿਆਂ ਲਈ ਹਰ ਤਰ੍ਹਾਂ ਦੀਆਂ ਲੈਬਾਂ ਜਿਵੇਂ ਕੰਪਿਊਟਰ ਲੈਬ, ਕੈਮਿਸਟਰੀ ਲੈਬ, ਸਾਇੰਸ ਲੈਬਾਂ ਤੇ ਪ੍ਰੋਜੈਕਟਰ ਮੁਹੱਈਆ ਕਰਵਾਏ ਜਾ ਰਹੇ ਹਨ।ਪੜ੍ਹਾਈ ਦੇ ਨਾਲ-ਨਾਲ ਸਕੂਲ ਵਿੱਚ ਮਿਊਜ਼ਿਕ, ਡਾਂਸ ਕਲਾਸ ਤੇ ਖੇਡਾਂ ਦਾ ਵੀ ਪੂਰਾ ਪ੍ਰਬੰਧ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …