Wednesday, June 17, 2026

ਅਕਾਲ ਅਕੈਡਮੀ ਚੀਮਾ ਪੀ.ਐਸ.ਈ.ਬੀ ਪੰਜਵੀਂ ਕਲਾਸ ਦਾ ਨਤੀਜਾ ਸੌ ਫੀਸਦ ਰਿਹਾ

ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾ ਦਾ ਪੀ.ਐਸ.ਈ.ਬੀ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ। ਖੁਸ਼ਪ੍ਰੀਤ ਕੌਰ (97%), ਰਵਨੀਤ ਕੌਰ (95%), ਖਸ਼ਪ੍ਰੀਤ ਕੌਰ (94%), ਸਵਰਨਜੀਤ ਕੌਰ (94%) ਨੇ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ।ਹਰਕੀਰਤ ਕੌਰ ਅਤੇ ਜਸਪ੍ਰੀਤ ਕੌਰ ਨੇ 90% ਅੰਕ ਹਾਸਿਲ ਕੀਤੇ।ਸਮੁੱਚੇ ਤੌਰ `ਤੇ ਚਾਰ ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਉਪਰ, 8 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ, 10 ਬੱਚਿਆਂ ਨੇ 70 ਪ੍ਰਤੀਸ਼ਤ ਤੋਂ ਉਪਰ ਅਤੇ 3 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕੀਤੇ।
ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।ਸੰਸਥਾ ਮੁਖੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …