Tuesday, November 24, 2026

ਉਘੇ ਵਿਦਵਾਨ ਡਾ. ਗੋਗੋਆਣੀ ਦਾ ਬੁੱਢਾ ਦਲ ਵੱਲੋਂ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਪੰਜਾਬੀ ਤੇ ਗੁਰਮਤਿ ਦੇ ਉਘੇ ਵਿਦਵਾਨ ਪਿ੍ਰੰ. (ਡਾ.) ਇੰਦਰਜੀਤ ਸਿੰਘ ਗੋਗੋਆਣੀ ਪਿ੍ਰੰਸੀਪਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੱਜ ਉਚੇਚੇ ਤੌਰ ‘ਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ (ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ) ਛਾਉਣੀ ਬੁੱਢਾ ਦਲ ਵਿਖੇ ਨਤਮਸਤਕ ਹੋਏ।ਇਸ ਉਪਰੰਤ ਉਨ੍ਹਾਂ ਨੇ “ਨਿਹੰਗ ਸਿੰਘ ਸੰਦੇਸ਼” ਮੈਗਜ਼ੀਨ ਦੇ ਦਫ਼ਤਰ ਵਿਖੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨਾਲ ਭਖਦੇ ਮਾਮਲਿਆਂ ਸਬੰਧੀ ਵਿਚਾਰ ਚਰਚਾ ਕੀਤੀ।ਗੋਗੋਆਣੀ ਨੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਏਥੇ ਗੁਰਮਤਿ ਵਿਦਿਆਲਾ ਖੋਹਲਣ ਦੀ ਅਪੀਲ ਕੀਤੀ ਅਤੇ ਪੰਜਾਬ ਅੰਦਰ ਨਸ਼ਿਆਂ ਨਾਲ ਗਰਕ ਹੋ ਰਹੀ ਜੁਆਨੀ ਦੇ ਭਵਿੱਖ ਬਾਰੇ ਚਿੰਤਾ ਜ਼ਾਹਿਰ ਕੀਤੀ।ਸਕੱਤਰ ਦਿਲਜੀਤ ਸਿੰਘ ਬੇਦੀ ਨੇ ਬੁੱਢਾ ਦਲ ਵੱਲੋਂ ਡਾ. ਗੋਗੋਆਣੀ ਨੂੰ ਯਾਦਗਾਰੀ ਤਸਵੀਰ, ਸਿਰਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ ਗ੍ਰੰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …