ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦੇ ਐਸੋਸੀਏਟ ਡਾਇਰੈਕਟਰ ਟ੍ਰੇਨਿੰਗ ਡਾ.
ਮਨਦੀਪ ਸਿੰਘ ਨੇ ਦੱਸਿਆ ਕਿ ਪੀ.ਏ.ਯੂ ਵਲੋੋਂ ਸੱਠੀ ਮੂੰਗੀ ਦੀ ਕਿਸਮ ਐਸ.ਐਮ.ਐਲ 1827 ਗਰਮ ਰੁੱਤ ਵਿੱਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ।ਇਹ ਕਿਸਮ ਤਕਰੀਬਨ 62 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ।ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ ਹਨ।ਇਸ ਨੂੰ ਫਲੀਆਂ ਗੁੱਛਿਆਂ ਵਿੱਚ ਲੱਗਦੀਆਂ ਹਨ।ਹਰ ਫਲੀ ਵਿੱਚ ਤਕਰੀਬਨ 10 ਦਾਣੇ ਹੁੰਦੇ ਹਨ।ਦਾਣੇ ਹਰੇ ਚਮਕੀਲੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ।ਇਹ ਕਿਸਮ ਪੀਲੀ ਚਿਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ।ਇਸ ਕਿਸਮ ਦਾ ਔਸਤ ਝਾੜ 5 ਕੁਇੰਟਲ ਪ੍ਰਤੀ ਏਕੜ ਹੈ।ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਐਸ.ਐਮ.ਐਲ 1827 ਦਾ ਬੀਜ਼ ਸੰਗਰੂਰ ਜਿਲ੍ਹੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ ਉਪਲੱਬਧ ਹੈ।ਵਧੇਰੇ ਜਾਣਕਾਰੀ ਅਤੇ ਬੀਜ਼ ਲੈਣ ਲਈ ਕਿਸਾਨ ਵੀਰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media