ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ
ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ-ਬੀ.ਐਡ ਸਮੈਸਟਰ 7ਵਾਂ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਪ੍ਰੋ: (ਡਾ.) ਮਨਦੀਪ ਕੌਰ ਨੇ ਇਮਤਿਹਾਨ ’ਚ ਸ਼ਾਨਦਾਰ ਕਾਰਗੁਜ਼ਾਰੀ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਿਰਨਜੋਤ ਕੌਰ ਨੇ 81.8% ਅੰਕ ਨਾਲ ’ਵਰਸਿਟੀ ’ਚ ਪਹਿਲਾ, ਹਰਸ਼ਿਤਾ ਨੇ 80.3% ਅੰਕ ਨਾਲ ਦੂਜਾ ਅਤੇ ਆਸਥਾ ਬਜਾਜ ਨੇ 78.5% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media