ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀ
ਵਿਦਿਆਰਥਣ ਨੇ ‘ਬਾਕਸਿੰਗ ਯੂਥ ਸਟੇਟ ਲੈਵਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਦਿਆਰਥਣ ਹਰਲੀਨ ਕੌਰ ਨੇ ਸਮਾਣਾ (ਪਟਿਆਲਾ) ਵਿਖੇ ਉਕਤ ਚੈਂਪੀਅਨਸ਼ਿਪ ’ਚ ਹਿੱਸਾ ਲੈਂਦਿਆਂ ਤੀਜ਼ਾ ਸਥਾਨ ਹਾਸਲ ਕਰਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਮੌਕੇ ਪ੍ਰਿੰ. ਗਿੱਲ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਬਾਕਸਿੰਗ ਕੋਚ ਬਲਜਿੰਦਰ ਅਤੇ ਡੀ.ਪੀ.ਈ ਅਤੇ ਬਾਕਸਿੰਗ ਕੋਚ ਗੁਰਪ੍ਰੀਤ ਸਿੰਘ ਵਲੋਂ ਹਰਲੀਨ ਕੌਰ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਨਰਵਿੰਦਰ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media