ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ ਕਾਰਵਾਈ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਭਲਕੇ 8 ਅਪ੍ਰੈਲ ਨੂੰ ਆਯੋਜਿਤ ਕੀਤੇ ਜਾ ਰਹੇ ਚੇਤਨਾ ਮਾਰਚ ਨੂੰ ਰੋਕਣ ਵਾਸਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਦੀ ਫੜੋ ਫੜਾਈ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀ ਕਾਰਵਾਈ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸਿੱਖੀ ਚੇਤਨਾ ਲਈ ਆਯੋਜਿਤ ਕੀਤੇ ਜਾਣ ਵਾਲੇ ਚੇਤਨਾ ਮਾਰਚ ਤੋਂ ਆਪਣੀਆਂ ਗਲਤੀਆਂ ਅਤੇ ਕਮਜ਼ੋਰੀਆਂ ਦੇ ਨਸ਼ਰ ਹੋਣ ਕਾਰਨ ਡਰ ਰਹੀ ਹੈ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …